ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ
By NIRPAKH POST
On
ਬਰਨਾਲਾ, 4 ਮਾਰਚ
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਲੱਖਾ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ ਕੀਤਾ ਗਿਆ ਅਤੇ ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਕੀਤੀ ਗਈ।
ਸਰਕਾਰੀ ਗਊਸ਼ਾਲਾ ਮਨਾਲ ਦਾ ਦੌਰਾ ਕਰਕੇ
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਵਲੋਂ ਗਊਸ਼ਾਲਾ ਦੇ ਪ੍ਰਬੰਧ ਦੇਖੇ ਗਏ। ਇਸ ਮੌਕੇ ਉਨ੍ਹਾਂ ਗਊਆਂ ਦੀ ਨਸਲ ਸਾਹੀਵਾਲ ਕਰਨ ਬਾਰੇ ਵੀ ਸੁਝਾਅ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸਟਾਫ਼ ਦੀ ਬਕਾਇਆ ਤਨਖਾਹ ਦਾ ਮਸਲਾ ਵੀ ਵਿਚਾਰਿਆ ਗਿਆ। ਉਨ੍ਹਾਂ ਗਊ ਸੇਵਾ ਕਰ ਰਹੀ ਸਵੈ ਸੇਵੀ ਸੰਸਥਾ ਦੀ ਸ਼ਲਾਘਾ ਕੀਤੀ।
ਇਸ ਮਗਰੋਂ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਗਊਸ਼ਾਲਾ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ, ਸੇਵਾਮੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਮੁੱਖ ਸੇਵਾਦਾਰ ਨਰੇਸ਼ ਕੁਮਾਰ ਗਰਗ, ਕਰਨ ਸ਼ਰਮਾ, ਗ੍ਰਾਮ ਪੰਚਾਇਤ ਮਨਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
Tags: