ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

 ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ, ਅਪ੍ਰੈਲ 4

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੁੰ ਆਦੇਸ਼ ਜਾਰੀ ਕੀਤੇ ਹਨ ।  ਇਹ ਆਦੇਸ਼ ਉਨ੍ਹਾਂ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ ਵਿਖੇ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਕੀਤੇ।

ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਜੇ.ਐਮ ਬਾਲਾਮੁਰੂਗਨ ਅਤੇ ਬ੍ਰਿਗ: ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਅਤੇ ਵੱਖ ਵੱਖ ਭਲਾਈ ਸਕੀਮਾਂ ਅਧੀਨ ਪ੍ਰਗਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ।

ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਲਈ ਵੱਖ ਵੱਖ ਭਲਾਈ ਸਕੀਮਾਂ ਅਧੀਨ 49.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਵੱਖ ਵੱਖ ਭਲਾਈ ਸਕੀਮਾਂ ਅਧੀਨ ਐਕਸ ਗ੍ਰੇਸ਼ੀਆਂ ਗ੍ਰਾਂਟ ਅਤੇ ਡਿਊਟੀ ਦੌਰਾਨ ਅਪਾਹਜ਼ ਹੋਏ ਸੈਨਿਕਾਂ ਨੂੰ ਵਿੱਤੀ ਸਹਾਇਤਾ ਸਮੇਂ ਸਿਰ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਦੇ 105 ਧਰਮੀ ਫੌਜੀਆਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰ.ਆਈ.ਐਮ.ਸੀ. ਦੇਹਰਾਦੂਨ ਵਿੱਚ ਪੜ੍ਹ ਰਹੇ ਸੂਬੇ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫੇ ਦੀ ਅਦਾਇਗੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਮੁੜ-ਵਸੇਬੇ ਲਈ ਯਤੀਨਸ਼ੀਲ ਹੈ ।  ਉਨ੍ਹਾਂ ਦੱਸਿਆਂ ਕਿ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਨ ਲਈ ਸਮੂਹ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਵੀ ਜ਼ਾਰੀ ਕੀਤੇ ਗਏ ਹਨ ।

Tags: