ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 30 ਮਾਰਚ
ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ ਲਗਭਗ 450 ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਵੈਟਨਰੀ ਡਾ. ਰਮਨਦੀਪ ਸਿੰਘ ਅਤੇ ਵੈਟਨਰੀ ਇੰਸਪੈਕਟਰ ਸ੍ਰੀ ਜਸ਼ਨਦੀਪ ਸਿੰਘ ਵੱਲੋਂ ਟੀਕਾਕਰਨ ਕੀਤਾ ਜਾ ਚੁੱਕਾ ਹੈ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਰ ਇੱਕ ਗਊਸ਼ਾਲਾ ਵਿੱਚ ਪਸ਼ੂਆਂ ਦੇ ਇਲਾਜ ਅਤੇ ਸਮੇਂ ਸਿਰ ਵੈਕਸੀਨੇਸ਼ਨ ਨੂੰ ਯਕੀਨੀ ਬਣਾਉਣ ਲਈ ਇੱਕ ਵੈਟਨਰੀ ਟੀਮ ਦੀ ਤੈਨਾਤੀ ਕੀਤੀ ਹੋਈ ਹੈ।
ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ਵਾਸ਼ ਦਿਵਾਇਆ ਕਿ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਪਸ਼ੂ ਪਾਲਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ ਅਤੇ ਵਿਭਾਗੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੇਂ-ਸਮੇਂ ‘ਤੇ ਪਿੰਡਾਂ ਵਿੱਚ ਪਸ਼ੂ ਭਲਾਈ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਚੱਲ ਰਹੀ ਐਫ.ਐਮ.ਡੀ. ਵੈਕਸੀਨੇਸ਼ਨ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ।