ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਇਹ ਯਤਨ ਕਰ ਰਹੀ ਹੈ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਜੋ ਲੋਕ ਨੌਜਵਾਨਾਂ ਨੂੰ ਨਸ਼ਾ ਮੁਹੱਈਆ ਕਰਵਾਉਂਦੇ ਹਨ। ਹੁਣ ਸਰਕਾਰ ਵੱਲੋਂ ਪਿੰਡ ਪਿੰਡ ਵਿੱਚ ਅਜਿਹੇ ਤਸਕਰਾਂ ਨੂੰ ਲੱਭਿਆ ਜਾ ਰਿਹਾ ਹੈ। ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਅਧੀਨ ਹੀ ਪੁਲਿਸ ਪ੍ਰਸ਼ਾਸਨ ਚੌਕਸ ਹੋਇਆ ਨਜ਼ਰ ਆ ਰਿਹਾ ਹੈ।

ਨਿੱਤ ਦਿਨ ਪੁਲਿਸ ਵੱਲੋਂ ਸੜਕਾਂ ਉੱਤੇ ਨਾਕਾਬੰਦੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਪੁਲਿਸ ਪਿੰਡਾਂ ਵਿੱਚ ਗੁਪਤ ਛਾਪੇ ਮਾਰਨ ਵਿੱਚ ਜਾ ਰਹੀ ਹੈ। ਜੇਕਰ ਕੋਈ ਪੁਲਿਸ ਨੂੰ ਸੂਚਨਾ ਦਿੰਦਾ ਹੈ ਤਾਂ ਉਸ ਦੇ ਨਾਮ ਨੂੰ ਗੁਪਤ ਰੱਖ ਕੇ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ ਜਾਂਦਾ ਹੈ।

download (47)

Read Also- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7 ਅਪ੍ਰੈਲ 2025

ਅਜਿਹੀ ਹੀ ਖ਼ਬਰ ਬੀਤੇ ਦਿਨ ਤੋਂ ਆ ਰਹੀ ਹੈ ਜਿਸ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ 37ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 337 ਥਾਵਾਂ 'ਤੇ ਛਾਪੇਮਾਰੀ ਕੀਤੀ, ਰਾਜ ਭਰ ਵਿੱਚ 37 ਮਾਮਲੇ ਦਰਜ ਕਰਨ ਤੋਂ ਬਾਅਦ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5169 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 411 ਗ੍ਰਾਮ ਹੈਰੋਇਨ, 1617 ਨਸ਼ੀਲੀਆਂ ਗੋਲੀਆਂ ਅਤੇ 34,400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਇਹ ਮੁਹਿੰਮ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਇਸ ਦੌਰਾਨ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਨਹੀਂ ਹੋ ਜਾਂਦਾ।