ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਮਲੇਰਕੋਟਲਾ, 03 ਮਾਰਚ
ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ  ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਉਮੀਦਵਾਰਾਂ ਨੂੰ 5000/- ਪ੍ਰਤੀ ਮਹੀਨਾ ਭੱਤਾ ਤੇ 6 ਹਜ਼ਾਰ ਰੁਪਏ ਗ੍ਰਾਂਟ ਵੀ ਦਿੱਤੀ ਜਾਵੇਗੀ । ਇਸ ਤੋਂ ਇਲਾਵਾ, ਸਰਕਾਰ ਇੰਟਰਨਸ਼ਿਪ ਕਰਨ ਵਾਲੇ ਨੌਜਵਾਨਾਂ ਨੂੰ “ਪੀਐਮ ਜੀਵਨ ਜ੍ਯੋਤੀ ਬੀਮਾ ਯੋਜਨਾ” ਅਤੇ “ਪੀਐਮ ਸੁਰੱਖਿਆ ਬੀਮਾ ਯੋਜਨਾ” ਦੇ ਤਹਿਤ ਬੀਮਾ ਸਹੂਲਤ ਵੀ ਪ੍ਰਦਾਨ ਕਰੇਗੀ, ਜਿਸ ਦੀ ਪ੍ਰੀਮੀਅਮ ਰਕਮ ਕੇਂਦਰ ਸਰਕਾਰ ਵਲੋਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਚਾਹਵਾਨ ਪ੍ਰਾਰਥੀ ਮਿਤੀ 12 ਮਾਰਚ 2025 ਤੱਕ ਅਪਲਾਈ ਕਰ ਸਕਦੇ ਹਨ।
ਜਿਲਾ ਰੋਜਗਾਰ ਉਤਪੱਤੀ ਅਫਸਰ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ 21 ਤੋਂ 24 ਸਾਲ ਦੇ ਉਮੀਦਵਾਰ ਲੈ ਸਕਦੇ ਹਨ। ਇਸ ਦੇ ਲਈ ਉਮੀਦਵਾਰ ਫੁੱਲ ਟਾਈਮ ਨੌਕਰੀ ਜਾਂ ਪੜ੍ਹਾਈ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਦਾ ਲਾਭ ਦਸਵੀਂ, ਬਾਰਵੀਂ, ਆਈ.ਟੀ.ਆਈ, ਪੋਲਿਟੈਕਨਿਕ, ਗ੍ਰੈਜ਼ੂਏਸ਼ਨ (ਬੀ.ਸੀ.ਏ, ਬੀ.ਬੀ.ਏ, ਬੀ-ਫਾਰਮਾ ਆਦਿ ਵਿੱਦਿਅਕ ਯੋਗਤਾ ਵਾਲੇ ਉਮੀਦਵਾਰ ਲੈ ਸਕਦੇ ਹਨ। ਆਈ.ਆਈ.ਟੀ, ਨੈਸ਼ਨਲ ਲਾਅ ਯੂਨੀਵਰਸਿਟੀ, ਆਈ.ਆਈ.ਐਸ.ਈ.ਆਰ ਤੋਂ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਇਸ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਸੀ.ਏ, ਸੀ.ਐਮ.ਐਫ, ਸੀ.ਐਸ, ਐਮ.ਬੀ.ਬੀ.ਐਸ, ਐਮ.ਬੀ.ਏ ਅਤੇ ਮਾਸਟਰ ਕਲਾਸ ਦੀ ਪੜ੍ਹਾਈ ਵੀ ਨਹੀਂ ਕੀਤੀ ਹੋਣੀ ਚਾਹੀਦੀ।
ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਐਨ.ਏ.ਟੀ.ਐਸ ਅਤੇ ਐਨ.ਏ.ਪੀ.ਐਸ ਤੋਂ ਪਹਿਲਾਂ ਟ੍ਰੇਨਿੰਗ ਨਾ ਲਈ ਹੋਵੇ। ਪਰਿਵਾਰ ਦੀ ਸਲਾਨਾ ਆਮਦਨ 8 ਲੱਖ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਹੀਂ ਕਰਦਾ ਹੋਣਾ ਚਾਹੀਦਾ। ਇਸ ਸਕੀਮ ਤਹਿਤ ਉਕਤ ਸ਼ਰਤਾਂ ਪੂਰੀਆਂ ਕਰਨ ਵਾਲੇ ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਇਸ ਸਕੀਮ ਅਧੀਨ ਚਾਹਵਾਨ ਉਮੀਦਵਾਰ pminternship.mca.gov.in ਵੈੱਬਸਾਈਟ ਤੇ ਅਪਲਾਈ ਕਰ ਸਕਦੇ ਹਨ।

Tags: