ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ
By NIRPAKH POST
On
ਬਰਨਾਲਾ, 17 ਮਾਰਚ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ 'ਤੇ ਜਾਰੀ ਹਨ।
ਇਸ ਮੁਹਿੰਮ ਤਹਿਤ ਐਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ ਐਸ ਪੀ (ਹੈਡਕੁਆਰਟਰ) ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ ਵਿਚ ਓਥੋਂ ਦੇ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਹਿੰਮ ਵਿਚ ਸਹਿਯੋਗ ਦਾ ਸੱਦਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿੱਥੇ ਪੁਲੀਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ ਓਥੇ ਸਿਵਲ ਪ੍ਰਸ਼ਾਸਨ ਅਤੇ ਵਿਭਾਗਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਡੀ ਐਸ ਪੀ (ਹੈਡਕੁਆਰਟਰ) ਸਤਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ, ਇਸ ਲਈ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਕਰਵਾਈ ਕੀਤੀ ਜਾ ਰਹੀ ਹੈ।
Tags: