ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ
ਮਾਲੇਰਕੋਟਲਾ 23 ਅਪ੍ਰੈਲ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚੌਦਾ ਅਤੇ ਨੰਗਲ ਦੇ ਪ੍ਰਾਇਮਰੀ,ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 39 ਲੱਖ 57 ਹਜਾਰ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਸਿੱਖਿਆ ਮਾਡਲ ਸੂਬੇ ਵਿੱਚ ਬਣਾਇਆ ਹੈ,ਉਸ ਦੀ ਦੇਸ਼ ਤੇ ਵਿਦੇਸ਼ਾਂ ਵਿੱਚ ਸ਼ਲਾਘਾ ਹੋਈ ਹੈ, ਜਿਸ ਤਹਿਤ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅਧਿਆਪਕਾਂ ਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ 'ਚ ਸਿਖਲਾਈ, ਨਵੇਂ ਸਕੂਲ ਆਫ਼ ਐਮੀਨੈਂਸ, ਕਿੱਤਾਮੁਖੀ ਸਿੱਖਿਆ ਅਤੇ ਅਧਿਆਪਕਾਂ ਦੀ ਭਰਤੀ ਕੀਤੀ ਗਈ, ਜਿਸ ਨਾਲ ਸਕੂਲਾਂ 'ਚ ਸੁਰੱਖਿਆ ਤੇ ਸਿੱਖਿਆ ਦਾ ਵਾਤਵਰਣ ਬਣਿਆ ਹੈ ਅਤੇ ਬੱਚੇ ਸਿੱਖਿਆ ਸਮੇਤ ਹੋਰ ਸਹਿ ਵਿੱਦਿਅਕ ਖੇਤਰਾਂ 'ਚ ਮੱਲਾਂ ਮਾਰ ਰਹੇ ਹਨ।
ਵਿਧਾਇਕ ਅਮਰਗੜ੍ਹ ਨੇ ਸਬੋਧੰਨ ਕਰਦਿਆ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਤੇ ਅਸਰਦਾਰ ਨਿਵੇਸ਼ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ। ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਨਾਲ ਹੀ ਸਿੱਖਿਆ ਵਿੱਚ ਗੁਣਵੱਤਾ ਲਿਆਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਹਰ ਇੱਕ ਕੋਨੇ ਵਿੱਚ ਸਕੂਲਾਂ ਦੀ ਸੁਧਾਰਤ ਢਾਂਚਾ ਬਣਾਇਆ ਜਾ ਰਿਹਾ ਹੈ ਤਾਂ ਜੋ ਹਰ ਵਿਦਿਆਰਥੀ ਨੂੰ ਬਰਾਬਰ ਮੌਕੇ ਮਿਲ ਸਕਣ। ਸਕੂਲ ਪ੍ਰਬੰਧਨ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਪਿੰਡ ਚੌਦਾ ਅਮ੍ਰਿੰਤ ਸਿੰਘ,ਸਰਪੰਚ ਪਿੰਡ ਨੰਗਲ ਮਨਪ੍ਰੀਤ ਸਿੰਘ, ਪ੍ਰਿੰਸੀਪਲ ਨੀਲਮ ਵਰਮਾਂ,ਪ੍ਰਿੰਸੀਪਲ ਰਮਨਵੀਰ ਕੌਰ,ਦਰਸ਼ਨਾਂ ਦੇਵੀ,ਹਰਪ੍ਰੀਤ ਸਿੰਘ ਤੋਂ ਇਲਾਵਾ ਵਿਦਿਆਰਥੀਅ ਅਤੇ ਉਨਾਂ ਦੇ ਮਾਪੇ ਵੀ ਮੌਜੂਦ ਸਨ ।
Related Posts
Advertisement
