ਪੰਜਾਬ ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਨਿਊਜ ਡੈਸਕ- ਪੰਜਾਬ ਵਿਜੀਲੈਂਸ ਵਿਭਾਗ ਪਿਛਲੇ ਲੰਮੇ ਸਮੇਂ ਤੋਂ ਰਿਸ਼ਵਤ ਮੰਗਣ ਵਾਲਾ ਗ਼ੈਰ ਕਾਨੂੰਨੀ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਾ ਰਿਹਾ ਹੈ। ਬਿਊਰੋ ਵੱਲੋਂ ਕਈ ਸਰਕਾਰੀ ਕਰਮਚਾਰੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਸੀ। ਜੋ ਕਰਮਚਾਰੀ ਗ਼ੈਰ ਕਾਨੂੰਨੀ ਕਾਰਵਾਈਆਂ ਕਰਦੇ ਹਨ ਵਿਭਾਗ ਉਨ੍ਹਾਂ ਖ਼ਿਲਾਫ਼ ਤੁਰੰਤ ਸਖ਼ਤ ਐਕਸ਼ਨ ਲੈਣਾ ਯਕੀਨੀ ਬਣਾਉਂਦਾ ਹੈ। ਅਜਿਹੀ ਹੀ ਖ਼ਬਰ ਸੰਗਰੂਰ ਜ਼ਿਲ੍ਹੇ ਵਿੱਚੋਂ ਮਿਲ ਰਹੀ ਹੈ।

Vigilance-Bureau-nabs-Sub-Inspector-for-taking-Rs.-50000-bribe

Read Also- ਜਮਹੂਰੀਅਤ ਦੇ ਅਨੁਸ਼ਾਸਨ ਨੂੰ ਭੰਗ ਕਰ ਰਹੀ ਹੈ ਲੋਕ ਸਭਾ- ਰਾਹੁਲ ਗਾਂਧੀ

ਜਿੱਥੇ ਮੂਨਕ ਬਲਾਕ ਦੇ ਬੀਡੀਪੀਓ ਦਫ਼ਤਰ ’ਚ ਤਾਇਨਾਤ ਮੁਲਜ਼ਮ ਪ੍ਰਿਥਵੀ ਸਿੰਘ ,ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਉਕਤ ਆਡਿਟ ਇੰਸਪੈਕਟਰ ਦੇ ਨਾਮ 'ਤੇ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਾ ਚੁੱਕਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਜਾਰੀ ਹੈ। ਜਿਸ ਅਧੀਨ ਹੀ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ

ਸਰਕਾਰੀ ਕਰਮਚਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਵਿੰਦਰ ਬਾਂਸਲ ਨੂੰ ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪੰਚਾਇਤ ਸਕੱਤਰ ਨੇ ਆਪਣੀ ਪਿਛਲੀ ਤਾਇਨਾਤੀ ਦੌਰਾਨ ਪਿੰਡ ਮਹਾਂ ਸਿੰਘ ਵਾਲਾ ਦੀ ਪੰਚਾਇਤ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਨ ਬਦਲੇ 20,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਨੁਸਾਰ ਪੰਚਾਇਤ ਸਕੱਤਰ ਨੇ ਉਸ ਨੂੰ ਦੱਸਿਆ ਸੀ ਕਿ ਰਿਸ਼ਵਤ ਦੀ ਇਹ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨਾਲ ਸਾਂਝੀ ਕੀਤੀ ਜਾਣੀ ਹੈ।

ਪੰਚਾਇਤ ਸਕੱਤਰ ਨੂੰ ਪਹਿਲਾਂ ਹੀ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਦੂਜਾ ਸਹਿ-ਮੁਲਜ਼ਮ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਹੀ ਕੇਸ ਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ