ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

ਕੋਟਕਪੂਰਾ 26 ਅਪ੍ਰੈਲ 
ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਪਿੰਡ ਖਾਰਾ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਪਹੁੰਚੇ।
 
ਉਨ੍ਹਾਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਸਾਨੂੰ ਇਨ੍ਹਾਂ ਕੈਂਪਾਂ ਦੌਰਾਨ ਆਪਣਾ ਚੈੱਕਅੱਪ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ  ਬਿਮਾਰੀ ਮਾਲਵਾ ਖੇਤਰ ਵਿੱਚ ਜਿਆਦਾ ਫੈਲ ਰਹੀ ਹੈ।ਉਨ੍ਹਾਂ ਕਿਹਾ ਕੈਂਸਰ ਰੋਗ ਦਾ ਕੋਈ ਲੱਛਣ ਆਉਣ ਤੇ ਜੇਕਰ ਚੈੱਕਅੱਪ ਕਰਵਾ ਕੇ ਇਸ ਦਾ ਪਹਿਲੀ ਸਟੇਜ ਤੇ ਪਤਾ ਲੱਗ ਜਾਵੇ ਤਾਂ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਬਿਮਾਰੀ ਨੂੰ ਰੋਕਣ ਲਈ ਵਹਿਮਾਂ ਭਰਮਾਂ ਵਿੱਚ ਪੈਣ ਦੀ ਬਜਾਏ ਟੈਸਟ ਕਰਾਉਣ ਦੀ ਸਲਾਹ ਦਿੱਤੀ।
 ਉਨ੍ਹਾਂ ਕਿਹਾ ਕਿ ਇਸ  ਕੈਂਪ ਵਿੱਚ 144 ਲੋਕਾਂ ਦੇ ਵੱਖ-ਵੱਖ ਚੈਕਅਪ ਅਤੇ ਟੈਸਟ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ ਗਈਆਂ । ਉੁਨ੍ਹਾਂ ਕਿਹਾ ਕੈਂਸਰ ਦੀ ਜਾਂਚ ਲਈ ਭਵਿੱਖ ਵਿੱਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਲਗਾਏ ਜਾਣਗੇ।
Tags: