ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ
By NIRPAKH POST
On
ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਤੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਹਰਦੀਪ ਸਿੰਘ ਵਾਸੀ ਝਾਂਡੀਆਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਹ 17 ਨਸ਼ੀਲੇ ਟੀਕੇ ਬਰਾਮਦ ਕੀਤੇ।
ਐੱਸਐੱਸਪੀ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣ ਲਈ ਢੁਕਵੀਂ ਵਿਉਂਤਬੰਦੀ ਕੀਤੀ ਗਈ ਹੈ ਅਤੇ ਛੇਤੀ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਸਬੰਧੀ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਪਰ ਜਾਣਕਾਰੀ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Tags: