ਪੰਜਾਬ ਭਰ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਗਿਆ ਯੁੱਧ 'ਨਸ਼ਿਆਂ ਵਿਰੁੱਧ ਸਰਚ ਆਪਰੇਸ਼ਨ
ਅੰਮ੍ਰਿਤਸਰ ਅੱਜ ਪੰਜਾਬ ਭਰ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਨਸ਼ੇ ਦੀ ਰੋਕਥਾਮ ਨੂੰ ਲੈ ਕੇ ਯੁੱਧ ਨਸ਼ਿਆਂ ਵਿਰੁੱਧ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਰੇਡ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਦੇ ਪੁਲਿਸ ਕਮਿਸ਼ਨਰ ਅਤੇ ਐਸਐਸਪੀ ਅਤੇ ਜ਼ਿਲਾ ਡਿਪਟੀ ਕਮਿਸ਼ਨਰ ਅਤੇ ਡੀਜੀਪੀ ਪੰਜਾਬ ਦੇ ਨਾਲ ਇੱਕ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਨਸ਼ੇ ਨੂੰ ਰੋਕਣ ਦੇ ਲਈ ਜੋਰ ਦਿੱਤਾ ਗਿਆ
ਉੱਥੇ ਹੀ ਮੁੱਖ ਮੰਤਰੀ ਵੱਲੋਂ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਕਿ ਤਿੰਨ ਮਹੀਨੇ ਵਿੱਚ ਪੰਜਾਬ ਵਿੱਚ ਨਸ਼ਾ ਖਤਮ ਕੀਤਾ ਜਾਵੇ ਜਿਸ ਦੇ ਚਲਦੇ ਅੱਜ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਮੁਸਤੇਦੀ ਦਿਖਾਉਂਦੇ ਹੋਏ "ਕਾਸੋ ਆਪ੍ਰਸ਼ਨ" ਸ਼ੁਰੂ ਕੀਤਾ ਗਿਆ ਉੱਥੇ ਹੀ ਅੰਮ੍ਰਿਤਸਰ ਵਿੱਚ ਵੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਆਪਣੀ ਪੁਲਿਸ ਟੀਮ ਨੂੰ ਨਾਲ ਲੈ ਕੇ ਪੰਜ ਜਗ੍ਹਾ ਤੇ ਇਹ ਆਪ੍ਰਸ਼ਨ ਚਲਾਇਆ ਗਿਆ ਤੇ ਨਸ਼ਾ ਤਸਕਰਾਂ ਦੇ ਘਰ ਰੇਡ ਕੀਤੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਸਖਤ ਹਦਾਇਤਾਂ ਹਨ ਕਿ ਕੋਈ ਵੀ ਨਸ਼ਾ ਤਸਕਰ ਬਚਣਾ ਨਹੀਂ ਚਾਹੀਦਾ ਤੇ ਨਾ ਹੀ ਨਸ਼ਾ ਇਲਾਕਿਆਂ ਦੇ ਵਿੱਚ ਵਿਕਣਾ ਚਾਹੀਦਾ ਹੈ ਜਿਸ ਦੇ ਚਲਦੇ ਨਸ਼ੇ ਨੂੰ ਪੂਰੀ ਤਰ੍ਹਾਂ ਤੇ ਠੱਲ ਪਾਉਣ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਤੇ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਰੇਡ ਕਰ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਉਹਨਾਂ ਕਿਹਾ ਕਿ ਜਿਹੜੇ ਨਸ਼ਾ ਤਸਕਰ ਕਾਫੀ ਲੰਬੇ ਸਮੇਂ ਤੋਂ ਨਸ਼ਾ ਵੇਚ ਰਹੇ ਹਨ ਤੇ ਨਜਾਇਜ਼ ਢੰਗ ਦੇ ਨਾਲ ਉਹਨਾਂ ਨੇ ਜਾਇਦਾਦ ਬਣਾਈ ਹੈ ਉਸ ਨੂੰ ਸੀਲ ਵੀ ਕੀਤਾ ਜਾ ਰਿਹਾ ਹੈ ਤੇ ਕਾਰਪੋਰੇਸ਼ਨ ਦੇ ਨਾਲ ਮਿਲ ਕੇ ਉਸ ਨੂੰ ਬੁਲਡੋਜਰ ਚਲਾ ਕੇ ਢੈਹ ਢੇਰੀ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਨਸ਼ਾ ਤਸਕਰਾਂ ਨੂੰ ਪੂਰੀ ਤਰਹਾਂ ਵਾਰਨਿੰਗ ਹੈ ਉਹ ਇਹ ਨਚ ਦਾ ਧੰਦਾ ਛੱਡ ਕੇ ਆਪਣੇ ਆਪ ਨੂੰ ਇੱਕ ਚੰਗਾ ਨਾਗਰਿਕ ਬਣਨ ਨਹੀਂ ਤਾਂ ਉਹਨ੍ਾਂ ਦੀ ਜਾਇਦਾਦ ਸੀਲ ਕਰ ਉਹਨਾਂ ਨੂੰ ਜੇਲ ਦੇ ਵਿੱਚ ਭੇਜਾਂਗੇ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੂੰ ਇੱਕ ਨਸ਼ਿਆਂ ਦੇ ਖਿਲਾਫ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਲਦੀ ਹੀ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਜਾਏਗੀ ।
Read Also : ਬਿਨ੍ਹਾਂ ਦੱਸੇ ਨਸ਼ਾ ਛੁਡਾਉਣ ਲਈ ਘਰ ਬੈਠੇ ਬਣਾਓ ਇਹ ਦੇਸੀ ਨੁਸਖ਼ਾ