ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ -ਜ਼ਿਲਾ ਚੋਣ ਅਫਸਰ
ਤਰਨ ਤਾਰਨ, 16 ਫਰਵਰੀ :
ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ ਚੋਣ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਮਿਤੀ 17 ਫਰਵਰੀ, ਦਿਨ (ਸੋਮਵਾਰ), (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਅਤੇ 20 ਫਰਵਰੀ, (ਵੀਰਵਾਰ), ਨੂੰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (3 ਵਜੇ ਤੱਕ), 21 ਫਰਵਰੀ,
(ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਅਤੇ 22 ਫਰਵਰੀ, ਦਿਨ (ਸ਼ਨੀਵਾਰ), ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ | ਉਹਨਾਂ ਦੱਸਿਆ ਕਿ 2 ਮਾਰਚ ਦਿਨ ਐਤਵਾਰ ਨੂੰ ਵੋਟਾਂ ਪੈਣਗੀਆ
ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਦਾ ਹੋਵੇਗਾ। ਵੋਟਾਂ ਦੀ ਗਿਣਤੀ ਉਸੇ ਦਿਨ (2 ਮਾਰਚ ਦਿਨ ਐਤਵਾਰ) ਨੂੰ ਵੋਟਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ 17 ਫਰਵਰੀ 2025 ਤੋਂ ਮਾਡਲ ਕੋਡ ਆਫ ਕੰਡਕਟ ਨਗਰ ਕੌਂਸਲ ਤਰਨ ਤਾਰਨ ਦੀ ਰੈਵੀਨਿਊ ਹਦੂਦ ਅੰਦਰ ਲਾਗੂ ਰਹੇਗਾ।
ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸ੍ਰੀ ਅਰਵਿੰਦਰਪਾਲ ਸਿੰਘ, ਮੋਬਾਇਲ ਨੰਬਰ 98155-17344 ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਨੋਡਲ ਅਫਸਰ ਵਜੋਂ ਤਾਇਨਾਤ ਹਨ। ਇਹਨਾਂ ਚੋਣਾਂ ਲਈ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸ਼੍ਰੀ ਹਰਜਿੰਦਰ ਸਿੰਘ ਸੰਧੂ (95011-46000) ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਤੌਰ ਰਿਟਰਨਿੰਗ ਅਫਸਰ (ਵਾਰਡ ਨੰਬਰ 1 ਤੋਂ 13) ਅਤੇ ਇਹਨਾਂ ਦੇ ਨਾਲ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਰਵਿੰਦਰ ਸਿੰਘ (84274-22771) ਉਪ-ਮੰਡਲ ਅਫਸਰ ਪੰਚਾਇਤੀ ਰਾਜ ਤਰਨ ਤਾਰਨ ਨੂੰ ਲਗਾਇਆ ਗਿਆ ਹੈ। ਇਹਨਾਂ ਵੱਲੋਂ ਵਾਰਡ ਨੰਬਰ 1 ਤੋਂ 13 ਲਈ ਚੋਣ ਲੜਨ ਜਾ ਰਹੇ, ਇਛੁੱਕ ਉਮੀਦਵਾਰਾਂ ਦੀਆਂ ਨਾਮਜਦਗੀਆਂ ਜਿਲ੍ਹਾ ਪੇਂਡੂ ਵਿਕਾਸ ਭਵਨ, ਨੇੜੇ ਪੁਲਿਸ ਲਾਈਨ ਨੇੜੇ ਅੰਮ੍ਰਿਤਸਰ ਬਾਈਪਾਸ, ਤਰਨ ਤਾਰਨ ਵਿਖੇ ਮਿਤੀ 17 ਫਰਵਰੀ, 2025 ਤੋਂ 20 ਫਰਵਰੀ, 2025 ਤੱਕ ਸਮਾਂ ਸਵੇਰ 11.00 ਤੋਂ ਬਾਅਦ ਦੁਪਹਿਰ 3.00 ਵਜੇ ਤੱਕ (ਛੁੱਟੀ ਵਾਲੇ ਦਿਨ ਨੂੰ ਛੱਡ ਕੇ) ਲਈਆਂ ਜਾਣਗੀਆਂ।
ਸ੍ਰੀਮਤੀ ਰੋਬਿਨਜੀਤ ਕੌਰ (84277-69222) ਤਹਿਸੀਲਦਾਰ ਤਰਨ ਤਾਰਨ ਨੂੰ ਬਤੌਰ ਰਿਟਰਨਿੰਗ ਅਫਸਰ (ਵਾਰਡ ਨੰਬਰ 14 ਤੋਂ 25) ਲਈ ਲਗਾਇਆ ਗਿਆ ਹੈ ਅਤੇ ਇਹਨਾਂ ਦੇ ਨਾਲ ਸਹਾਇਕ ਰਿਟਰਨਿੰਗ ਅਫਸਰ ਵੱਜੋਂ ਸ੍ਰ: ਇਕਬਾਲ ਸਿੰਘ (98153-26992) ਨਾਇਬ ਤਹਿਸੀਲਦਾਰ ਪੱਟੀ ਨੂੰ ਲਗਾਇਆ ਗਿਆ ਹੈ। ਇਹਨਾਂ ਵੱਲੋਂ ਵਾਰਡ ਨੰਬਰ 14 ਤੋਂ 25 ਲਈ ਚੋਣ ਲੜਨ ਜਾ ਰਹੇ, ਇਛੁੱਕ ਉਮੀਦਵਾਰਾਂ ਦੀਆਂ ਨਾਮਜਦਗੀਆਂ ਦਫਤਰ ਤਹਿਸੀਲਦਾਰ, ਨੇੜੇ ਐਸ. ਡੀ. ਐਮ ਦਫਤਰ ਤਰਨ ਤਾਰਨ ਵਿਖੇ ਮਿਤੀ 17 ਫਰਵਰੀ, 2025 ਤੋਂ 20 ਫਰਵਰੀ, 2025 ਤੱਕ ਸਮਾਂ ਸਵੇਰ 11.00 ਤੋਂ ਬਾਅਦ ਦੁਪਹਿਰ 3.00 ਵਜੇ ਤੱਕ (ਛੁੱਟੀ ਵਾਲੇ ਦਿਨ ਨੂੰ ਛੱਡ ਕੇ) ਲਈਆਂ ਜਾਣਗੀਆਂ। ਇਹ ਚੋਣਾਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ।
ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 25 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 63 ਬੂਥ ਸੁਰੱਖਿਅਤ ਬਿਲਡਿੰਗਜ ਵਿੱਚ ਸਥਾਪਿਤ ਕੀਤੇ ਗਏ ਹਨ। ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 56,600 ਵੋਟਰ ਹਨ, ਜਿਨ੍ਹਾਂ ਵਿੱਚ 28,992 ਮਰਦ ਅਤੇ 27,603 ਔਰਤਾਂ ਅਤੇ ਤੀਜਾ ਲਿੰਗ ਕੇਵਲ 5 ਹਨ। ਸੁਧਾਈ ਦੇ ਪ੍ਰੋਗਰਾਮ ਮੁਕੰਮਲ ਹੋਣ ਉਪਰੰਤ ਫਾਈਨਲ ਵੋਟਰ ਸੂਚੀਆਂ ਜਿਲ੍ਹਾ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਤਰਨ ਤਾਰਨ ਤੋਂ ਇਲਾਵਾ ਤਾਇਨਾਤ ਕੀਤੇ ਗਏ ਹਨ, ਰਿਟਰਨਿੰਗ ਅਫਸਰ ਅਤੇ ਜਿਲ੍ਹੇ ਦੇ ਵੈਬ ਸਾਈਟ https://tarntaran.nic.in/ ਆਮ ਲੋਕਾਂ ਦੀ ਜਾਣਕਾਰੀ ਲਈ ਉਪਲਬਧ ਹਨ। ਇਸ ਤੋਂ ਇਲਾਵਾ ਨੌਮੀਨੇਸ਼ਨ ਫਾਰਮ ਅਤੇ ਚੋਣ ਕਮਿਸ਼ਨ ਵੱਲੋਂ ਸਮੇਂ- ਸਮੇਂ ਸਿਰ ਜਾਰੀ ਹਦਾਇਤਾਂ ਅਤੇ ਚੋਣ ਪ੍ਰੋਗਰਾਮ ਆਦਿ ਵੀ ਜਿਲ੍ਹੇ ਦੀ ਵੈਬਸਾਈਟ ਤੇ ਉਪਲਬਧ ਹਨ। ਇਹ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜਾਉਣ ਲਈ ਨਗਰ ਕੌਂਸਲ ਤਰਨ ਤਾਰਨ ਦੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ, ਕਿ ਉਹ ਇਹਨਾਂ ਚੋਣਾਂ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਚੋਣਾਂ ਸ਼ਾਤਮਈ ਢੰਗ ਨਾਲ ਮੁਕੰਮਲ ਹੋ ਸਕਣ। ਹਰੇਕ ਯੋਗ ਵੋਟਰ ਨੂੰ ਅਪੀਲ ਕੀਤੀ ਜਾਂਦੀ ਹੈ, ਕਿ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰੇ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸਨ ਇਹਨਾਂ ਚੋਣਾਂ ਨੂੰ ਨੇਪਰੇ ਚੜਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਹਰ ਪੱਖੋਂ ਮੁਕੰਮਲ ਤਿਆਰੀ ਕੀਤੀ ਜਾ ਚੁੱਕੀ ਹੈ। ਮਾਨਯੋਗ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਬੰਧਤ ਅਧਿਕਾਰੀਆਂ ਨੂੰ ਇਸ ਚੋਣ ਪ੍ਰੋਗਰਾਮ ਸਬੰਧੀ ਨਗਰ ਕੌਂਸਲ ਤਰਨ ਤਾਰਨ ਦੀ ਹਦੂਦ ਅੰਦਰ ਪੈਂਦੇ ਸਾਰੇ ਵਾਰਡਾਂ ਵਿੱਚ ਆਮ ਜਨਤਾ ਦੀ ਜਾਣਕਾਰੀ ਲਈ ਮੁਨਾਦੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।