ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਵਿਸ਼ੇਸ਼ ਉਡਾਨ ਰਾਹੀਂ ਹਾਂਗਕਾਂਗ ਭੇਜੇ
ਅੰਮ੍ਰਿਤਸਰ- 30 ਮਾਰਚਹਾਂਗਕਾਂਗ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਦੀ ਸੰਗਤ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਗੁਰਮਤਿ-ਮਰਿਆਦਾ ਅਨੁਸਾਰ ਵਿਸ਼ੇਸ਼ ਹਵਾਈ ਉਡਾਨ ਰਾਹੀਂ ਲੈ ਕੇ ਆਪਣੇ ਮੁਲਕ ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਸੰਗਤ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਛੇ ਪਾਵਨ ਸਰੂਪ ਦਿੱਲੀ ਹਵਾਈ ਅੱਡੇ ’ਤੇ ਕੁਝ ਦਿਨ ਪਹਿਲਾਂ ਲਿਆਂਦੇ ਗਏ ਸਨ।
ਇਸ ਸਬੰਧੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਸੋਸ਼ਲ ਮੀਡੀਆ ’ਤੇ ਵੀ ਪੋਸਟ ਸਾਂਝੀ ਕੀਤੀ ਗਈ ਸੀ।
Read Also- ਕਰਨਲ ਬਾਠ ਦੀ ਪਤਨੀ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ
ਹਾਂਗਕਾਂਗ ਤੋਂ ਪਾਵਨ ਸਰੂਪ ਲੈ ਕੇ ਆਏ ਭਾਈ ਜੀਵਨ ਸਿੰਘ, ਭਾਈ ਬਲਜਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾਂਗਕਾਂਗ ਤੋਂ ਗੁਰਦੁਆਰਾ ਕਮੇਟੀ ਦੇ ਮੈਂਬਰ ਛੇ ਪਾਵਨ ਬਿਰਧ ਸਰੂਪ ਏਅਰ ਇੰਡੀਆ ਦੀ ਵਿਸ਼ੇਸ਼ ਉਡਾਨ ਰਾਹੀਂ ਭਾਰਤ ਲੈ ਕੇ ਆਏ ਸਨ ਅਤੇ ਇੱਥੋਂ ਪੰਜ ਨਵੇਂ ਪਾਵਨ ਸਰੂਪ ਲੈ ਕੇ ਵਾਪਸ ਹਾਂਗਕਾਂਗ ਰਵਾਨਾ ਹੋਏ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਹਵਾਈ ਅੱਡੇ ’ਤੇ ਪਾਵਨ ਸਰੂਪ ਪੂਰਨ ਗੁਰ-ਮਰਿਆਦਾ ਅਨੁਸਾਰ ਲਿਆਂਦੇ ਗਏ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਸੰਗਤ ਵੱਲੋਂ ਪਾਵਨ ਸਰੂਪਾਂ ਦਾ ਸਵਾਗਤ ਕਰਦਿਆਂ ਸਤਿਕਾਰ ਕੀਤਾ ਗਿਆ।