ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 3 ਮਾਰਚ  ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਹ ਅੱਜ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਉਨਾਂ ਹਲਕਾ ਵਾਸੀਆਂ ਦੀਆਂ ਮੁਸ਼ਕਲਿਾਂ ਸਬੰਧਿਤ ਵਿਭਾਗਾਂ ਰਾਹੀਂ ਮੌਕੇ ਤੇ ਹੱਲ ਕਰਵਾਈਆਂ ਗਈਆਂ।

 ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ।

 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈਜਿਸ ਨਾਲ ਟਰੈਫਿਕ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋਈ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾਵੇਗਾ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰ ਬਣਾਏ ਜਾ ਰਹੇ ਹਨਜਿਥੇ ਰੋਜਾਨਾ ਮਰੀਜ਼ ਆਪਣਾ ਮੁਫਤ ਇਲਾਜ ਕਰਵਾ ਰਹੇ ਹਨ।

Tags: