ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ
ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ -
ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।
ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।