ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ 18 ਮਾਰਚ :
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ ਤਾਂ ਜੋ ਵੋਟਰ ਸੂਚੀਆਂ,ਵੋਟ ਕਾਸਟਿੰਗ ਪ੍ਰਦਰਸੀ ਤਰੀਕੇ ਨਾਲ ਕਰਵਾਈ ਜਾ ਸਕੇ । ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ 31 ਮਾਰਚ 2025 ਤੋਂ ਪਹਿਲਾ ਪਹਿਲਾ ਆਪਣੀ ਪਾਰਟੀ ਦੇ ਬੂਥ ਪੱਧਰ 'ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਦੀ ਪ੍ਰਤੀਕ੍ਰਿਆਂ ਨੂੰ ਤਰੁੱਟੀ ਮੁਕਤ ਕੀਤਾ ਜਾ ਸਕੇ । ਇਸ ਮੌਕੇ ਤਰੁੱਟੀ ਰਹਿਤ ਵੋਟਰ ਸੂਚੀਆਂ,ਚੋਣ ਕੰਡਕਟ,ਸਿਕਾਇਤ ਨਿਵਾਰਨ ਅਤੇ ਚੋਣਾਂ ਸਬੰਧੀ ਹੋਰ ਮੁੱਦਿਆਂ ਤੇ ਵਿਚਾਰ ਵਟਾਦਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏਜੰਟ (ਬੀ.ਐਲ.ਏ) ਵੋਟਰ ਸੂਚੀ ਦੀ ਤਿਆਰੀ ਤੇ ਸੁਧਾਈ ਅਤੇ ਚੋਣਾਂ ਦੀ ਪ੍ਰਕਿਰਿਆਂ ਵਿੱਚ ਪਾਰਦਰਸਤਾ ਨੂੰ ਯਕੀਨੀ ਬਣਾਉਣ ਲਈ ਹਰ ਪੜਾਅ ਅਹਿਮ ਰੋਲ ਅਦਾ ਕਰ ਸਕਦੇ ਹਨ । ਇਸ ਲਈ ਇਨ੍ਹਾਂ ਦੀ ਨਿਯੁਕਤੀ ਬਹੁਤ ਹੀ ਅਹਿਮ ਹੈ।
ਮੀਟਿੰਗ ਵਿਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਸਿਆ ਗਿਆ ਕਿ ਕਮਿਸ਼ਨ ਵੱਲੋਂ ਤਰੁਟੀ ਰਹਿਤ ਵੋਟਰ ਸੂਚੀ ਤਿਆਰ ਕਰਨ ਅਤੇ ਸਮੁੱਚੀ ਪ੍ਰੀਕ੍ਰਿਆਂ ਵਿੱਚ ਪ੍ਰਦਰਸ਼ਤਾ ਲਿਆਉਣ ਲਈ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਆਪਣੇ ਪ੍ਰਧਾਨ ਜਾਂ ਸਕੱਤਰ ਜਾਂ ਕਿਸੇ ਹੋਰ ਅਹੁਦੇਦਾਰ ਰਾਹੀਂ ਇੱਕ ਜ਼ਿਲ੍ਹਾ ਪ੍ਰਤੀਨਿਧੀ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ)ਨਿ
ਉਨ੍ਹਾਂ ਹੋਰ ਦੱਸਿਆ ਕਿ ਮਾਨਤਾ ਪ੍ਰਾਪਤ ਪਾਰਟੀ ਇੱਕ ਜ਼ਿਲ੍ਹੇ ਵਿੱਚ ਇੱਕ ਤੋਂ ਵੱਧ ਵਿਅਕਤੀਆਂ ਨੂੰ ਵਿਧਾਨ ਸਭਾ ਚੋਣ ਹਲਕੇ ਵਾਰ ਅਧਿਕਾਰਤ ਕਰ ਸਕਦੀ ਹੈ, ਜਿਨ੍ਹਾਂ ਲਈ ਉਨ੍ਹਾਂ ਨੂੰ ਸਬੰਧਤ ਹਲਕੇ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਹਰੇਕ ਪੋਲਿੰਗ ਸਟੇਸ਼ਨ ਲਈ ਬੀ.ਐਲ.ਏ ਦੀ ਨਿਯੁਕਤੀ ਕਰਨ ਲਈ ਅਧਿਕਾਰਤ ਕੀਤਾ ਜਾ ਰਿਹਾ ਹੈ। ਅਧਿਕਾਰਤ ਜ਼ਿਲ੍ਹਾ ਪੱਧਰੀ ਬੀ.ਐਲ.ਏ ਹਰੇਕ ਪੋਲਿੰਗ ਸਟੇਸ਼ਨ ਲਈ ਫਾਰਮ ਨੰ. ਬੀ.ਐਲ.ਏ - 2 ਭਰਕੇ ਬੂਥ ਲੈਵਲ ਏਜੰਟ ਨਿਯੁਕਤ ਕਰੇਗਾ ਇਹ ਬੀ.ਐਲ.ਏ ਮਨੋਨੀਤ ਅਧਿਕਾਰੀ/ਬੂਥ ਪੱਧਰ ਅਧਿਕਾਰੀ ਤੋਂ ਡਰਾਫਟ ਵੋਟਰ ਸੂਚੀ ਦੇ ਸਬੰਧਤ ਭਾਗਾਂ ਦੀ ਇੱਕ ਕਾਪੀ ਇਕੱਠੀ ਕਰੇ ਸਕੇਗਾ ਅਤੇ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਬੀ ਐਲ ਓਜ ਦੀ ਸਹਾਇਤਾ ਕਰਨਗੇ।