ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਸਫ਼ਲਤਾ ਪੂਰਵਕ ਹੋਈ

ਬਰਨਾਲਾ, 11 ਮਾਰਚ
ਜ਼ਿਲ੍ਹਾ ਬਰਨਾਲਾ ਵਿਖੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਲਈ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਬਰਨਾਲਾ ਅਤੇ ਸੈਕੰਡਰੀ ਵਰਗ ਲਈ ਡਾਇਟ ਚੀਮਾ ਜੋਧਪੁਰ ਵਿਖੇ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤਹਿਤ ਰਿਸੋਰਸ ਪਰਸਨਜ਼ ਦੁਆਰਾ ਟ੍ਰੇਨਿੰਗ ਦਿੱਤੀ ਗਈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਬਰਜਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਇੰਦੂ ਸਿਮਕ ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਨੀਰਜਾ ਦੁਆਰਾ ਇਹਨਾਂ ਟ੍ਰੇਨਿੰਗਾਂ ਦੌਰਾਨ ਵਿਜਿਟ ਕੀਤੀ ਗਈ ਅਤੇ ਅਧਿਆਪਕਾਂ ਨਾਲ ਮਿਸ਼ਨ ਸਮਰੱਥ ਸਬੰਧੀ ਕਈ ਨੁਕਤੇ ਸਾਂਝੇ ਕੀਤੇ ਗਏ। ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਅਤੇ ਐਸਸੀਆਰਟੀ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਇਹ ਟ੍ਰੇਨਿੰਗ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਇਹ ਟ੍ਰੇਨਿੰਗ ਲੈਣ ਤੋਂ ਬਾਅਦ ਅਧਿਆਪਕ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ਵਿਸ਼ੇ ਦੀ ਟੈਸਟਿੰਗ ਕਰਨਗੇ ਅਤੇ ਉਹਨਾਂ ਦਾ ਸਿੱਖਿਆ ਪੱਧਰ ਪਤਾ ਕਰਕੇ ਉਸ ਅਨੁਸਾਰ ਉਹਨਾਂ ਨੂੰ ਵੱਖ ਵੱਖ ਗਤੀਵਿਧੀਆਂ ਰਾਹੀਂ ਪੜ੍ਹਾਈ ਕਰਵਾਕੇ ਉਹਨਾਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣਗੇ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪੜ੍ਹਾਈ ਵਿੱਚ ਕਮਜ਼ੋਰ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਵਿੱਚ ਬਹੁਤ ਮੱਦਦਗਾਰ ਸਾਬਤ ਹੋਵੇਗਾ।
ਡਾਇਟ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ, ਡੀਆਰਸੀ ਕਮਲਦੀਪ, ਡੀਆਰਸੀ ਕੁਲਦੀਪ ਭੁੱਲਰ ਵੱਲੋਂ ਰਿਸੋਰਸ ਪਰਸਨ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

Tags: