ਪੰਜਾਬ ਸਰਕਾਰ ਨੇ ਅਸ਼ਟਾਮ ਡਿਊਟੀਆਂ ਸਬੰਧੀ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਅਸ਼ਟਾਮ ਡਿਊਟੀਆਂ ਸਬੰਧੀ ਕੀਤਾ ਵੱਡਾ ਐਲਾਨ

ਚੰਡੀਗੜ੍ਹ- ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਭਾਰਤੀ ਅਸ਼ਟਾਮ ਬਿਲ 2025 ਨਾਲ ਸੂਬੇ ਵਿੱਚ ਕਾਰੋਬਾਰ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪੰਜਾਬ ਸੋਧ ਬਿਲ 2025 ਹੈ। ਇਸ ਨਾਲ ਕਾਰੋਬਾਰੀ ਲਾਗਤਾਂ ਨੂੰ ਘਟਾਇਆ ਜਾਵੇਗਾ ਨਾਲ ਹੀ ਆਰਥਿਕ ਵਿਕਾਸ ਵਿੱਚ ਵਾਧਾ ਹੋਵੇਗਾ।

ਦੱਸ ਦਈਏ ਕਿ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਅਤੇ ਪ੍ਰਫੁਲਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ 1899 ਵਿੱਚ ਸੋਧ ਕਰਦਿਆਂ ਭਾਰਤੀ ਅਸ਼ਟਾਮ ਬਿਲ 2025 ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਜਿਸ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਖ਼ੈਰ ਰਾਹਤ ਮਿਲਦੀ ਹੈ ਜਾਂ ਨਹੀਂ ਇਹ ਬਾਅਦ ਵਿੱਚ ਦੇਖਿਆ ਜਾਵੇਗਾ।

punjab_transporters_1650715363729

Read Also- ਮਿਆਂਮਾਰ ਭੂਚਾਲ ਨੇ ਮਚਾਈ ਤਬਾਹੀ, 694 ਲੋਕਾਂ ਦੀ ਹੋਈ ਮੌਤ

ਉਨ੍ਹਾਂ ਇਹ ਵੀ ਕਿਹਾ ਕਿ ਇਸ ਬਿਲ ਦੇ ਪਾਸ ਹੋਣ ਨਾਲ ਜੇ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ ਉੱਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਤੇ ਬਾਅਦ ਵਿੱਚ ਗਹਿਣੇ ਰੱਖੀ ਜ਼ਮੀਨ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਸੰਸਥਾ ’ਚ ਤਬਦੀਲ ਕਰਦਾ ਹੈ। ਉਸਦੇ ਨਾਲ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲੱਗੇਗੀ। ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ ਉੱਤੇ ਹੀ ਲਾਈ ਜਾਵੇਗੀ।