ਕੈਬਨਿਟ ਮੰਤਰੀ ਨੇ ਲੱਗਭਗ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ ਲੱਗਭਗ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਮਲੋਟ 18 ਅਪ੍ਰੈਲ
                                      ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਪੰਜਾਬ ਨੇ ਪਿੰਡ ਘੁਮਿਆਰਾਂ ਖੇੜਾ ਅਤੇ ਜੰਡਵਾਲਾ ਪਿੰਡ ਵਿਖੇ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ।
    ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋਅ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ। ਉਹਨਾਂ ਮਲੋਟ ਰਜਬਾਹਾ  ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ  66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ  ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।
  ਇਸੇ ਤਰ੍ਹਾਂ ਹੀ ਉਹਨਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਤੇ ਸਰਕਾਰ ਵਲੋਂ 77 ਲੱਖ ਰੁਪਏ ਖਰਚ ਕੀਤੇ ਜਾਣਗੇ ਤਾਂ ਜੋ ਟੇਲਾਂ ਤੇ ਪੈਦੀਆਂ ਜਮੀਨਾਂ ਨੂੰ ਨਹਿਰੀ ਪਾਣੀ ਦੀ ਪੂਰੀ ਸਪਲਾਈ ਮੁਹੱਈਆਂ ਹੋ ਸਕੇ।
ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ  ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਸਿੰਦਰਪਾਲ ਸਿੰਘ ਨਿੱਜੀ ਸਕੱਤਰ,ਸਰਪੰਚ ਨਿਰਮਲ ਸਿੰਘ, ਵੀਰ ਸਿੰਘ ਮੈਂਬਰ, ਧੀਰ ਸਿੰਘ ਮੈਂਬਰ, ਰਾਜਾ ਸਿੰਘ ਮੈਂਬਰ, ਬਲਾਕ ਪ੍ਰਧਾਨ ਕੁਲਵਿੰਦਰ ਬਰਾੜ, ਦੀਪ ਇੰਦਰ ਸਿੰਘ ਢਿੱਲੋਂ, ਵਕੀਲ ਸਿੰਘ,ਪ੍ਰਕਾਸ਼ ਢਿੱਲੋ, ਸਰਪੰਚ ਜਸਪ੍ਰੀਤ ਕੌਰ,ਮੰਗਾ ਸਿੰਘ, ਪੰਚਾਇਤ ਮੈਂਬਰ ਕੁਲਦੀਪ ਸਿੰਘ, ਗੁਰਮੇਲ ਸਿੰਘ ਤੋਂ ਇਲਾਵਾ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਰਹੇ।

Tags: