ਪੰਜਾਬ ਸਰਕਾਰ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤਾ ਅਹਿਮ ਫ਼ੈਸਲਾ, ਅਪ੍ਰੈਲ ਚ ਸਿੱਖਿਆ ਵਿਭਾਗ ਨੂੰ ਮਿਲਣਗੇ 2500 ਅਧਿਆਪਕ
ਚੰਡੀਗੜ੍ਹ- ਪੰਜਾਬ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਇਸ ਸਬੰਧ ਵਿੱਚ ਕਈ ਕੋਸ਼ਿਸ਼ਾਂ ਅਮਲ ਵਿੱਚ ਲਿਆ ਰਹੀ ਹੈ।ਇਸ ਵਾਰ ਪੰਜਾਬ ਦਾ ਬਜਟ ਬਦਲਦੇ ਪੰਜਾਬ ਦੇ ਵਿਸ਼ੇ 'ਤੇ ਸੀ। ਸੂਬਾ ਸਰਕਾਰ ਨੇ ਕੱਲ੍ਹ ਆਪਣਾ ਚੌਥਾ ਬਜਟ ਪੇਸ਼ ਕੀਤਾ। ਇਸ ਵਾਰ ਪੰਜਾਬ ਸਰਕਾਰ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ। ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ 2500 ਅਧਿਆਪਕ ਤਾਇਨਾਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਵਿੱਚੋਂ 700 ਅਧਿਆਪਕ ਤਰਨਤਾਰਨ ਵਿੱਚ ਨਿਯੁਕਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਚੀਮਾ ਨੇ ਐਲਾਨ ਕੀਤਾ ਕਿ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਰਹੇਗੀ ਜਾਰੀ। ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ 'ਚ 115 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਸਿੱਖਿਆ ਲਈ ਬਜਟ ਵਿੱਚ 17,975 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦੇ ਨਾਲ ਹੀ ਬਹੁਤ ਸਾਰੇ ਐਲਾਨ ਕੀਤੇ ਗਏ।
ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਬਜਟ ਵਿੱਚ 80.22 ਕਰੋੜ ਦਾ ਵਾਧਾ ਹੋਇਆ ਹੈ। ਸਰਕਾਰ ਵੱਲੋਂ ਵਿਧਵਾ ਔਰਤਾਂ ਲਈ ₹6,175 ਕਰੋੜ ਰਾਖਵੇਂ ਰੱਖੇ। ਅਸ਼ੀਰਵਾਦ ਯੋਜਨਾ ਅਧੀਨ 360 ਕਰੋੜ ਰੁਪਏ ਰੱਖੇ।
Read also- ਪੰਜਾਬ ਵਿਜੀਲੈਂਸ ਬਿਊਰੋ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਵਾਲੇ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ
ਸਿੱਖਿਆ ਦੇ ਵਿਕਾਸ ਲਈ 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾਵੇਗਾ। ਨਾਲ ਹੀ ਸਕੂਲਾਂ ਵਿੱਚ ਐਨੀਮੇਸ਼ਨ ਅਤੇ ਡਿਜੀਟਲ ਸਿਸਟਮ ਲਾਗੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 4,098 ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ। ਪੰਜਾਬੀ ਭਾਸ਼ਾ ਅਤੇ ਸਾਹਿਤਕ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।