ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ

ਬਟਾਲਾ,15 ਮਾਰਚ () ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ, ਐਸ.ਐਮ.ਓ ਡਾ. ਮਨਿੰਦਰਜੀਤ ਸਿੰਘ, ਅੰਮ੍ਰਿਤ ਕਲਸੀ ਅਤੇ ਗੁਰਪ੍ਰੀਤ ਸਿੰਘ ਰਾਜੂ ਆਦਿ ਮੌਜੂਦ ਸਨ। 
 
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਿਦਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕ੍ਰਾਂਤੀ ਤਹਿਤ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ।
 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਕਮੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਸਿਵਲ ਹਸਪਤਾਲ ਵਿਖੇ ਜੋ ਮੁਸ਼ਕਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। 
 
ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਲੜਾਈ ਸ਼ੁਰੂ ਕੀਤੀ ਗਈ ਹੈ ਅਤੇ ਨਸ਼ਾਂ ਤਸਕਰਾਂ ਵਿਰੁੱਧ ਸਖਤ ਰੁਖ਼ ਅਪਣਾਇਆ ਗਿਆ ਹੈ। 
 
ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਜਾਲ ਵਿਚ ਫਸ ਚੁੱਕੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਵਿਚ ਨਸ਼ਾ ਮੁਕਤੀ ਦੇ ਉਪਰਾਲਿਆਂ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਲਈ ਹੁਨਰ ਵਿਕਾਸ ਕਰਵਾਇਆ ਜਾਵੇਗਾ ਤਾਂ ਕਿ ਨਸ਼ਿਆਂ ਨੂੰ ਤਿਆਗਣ ਉਪਰੰਤ ਇਹ ਵਿਅਕਤੀ ਆਪਣਾ ਕੰਮਕਾਜ ਚਲਾ ਸਕਣ। 
 
ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਖੇ ਜਾ ਕੇ ਸਮੁਚੀ ਪ੍ਰਕਿਰਿਆ ਨੂੰ ਰੈਗੂਲਰ ਦੇਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਕੇਂਦਰਾਂ ਵਿਚਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਲੋੜੀਂਦੇ ਸੁਧਾਰ ਕੀਤੇ ਜਾ ਸਕਦੇ ਹਨ।
Tags: