ਨਗਰ ਕੌਂਸਲ ਫਾਜਿਲਕਾ ਦੀ ਟੀਮ ਵੱਲੋਂ ਵਿਸ਼ੇਸ਼ ਸਫਾਈ ਅਭਿਆਨ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਖੇ ਕੀਤੀ ਗਈ ਸਫਾਈ
ਫਾਜ਼ਿਲਕਾ 20 ਅਗਸਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ […]
ਫਾਜ਼ਿਲਕਾ 20 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਅਤੇ ਸ਼ਹਿਰ ਵਿਖੇ ਸਫਾਈ ਅਭਿਆਨ ਚਲਾਇਆ ਗਿਆ
ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ ਸ੍ਰੀ ਜਗਸੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੂਜੇ ਦਿਨ ਨਗਰ ਕੌਂਸਲ ਫਾਜ਼ਿਲਕਾ ਦੀ ਟੀਮ ਵੱਲੋਂ ਮੁਲਤਾਨੀ ਚੁੰਗੀ, ਹਨੁਮਾਨ ਮੰਦਰ, ਹਾਥੀ ਚੌਂਕ ,ਡੀਏਵੀ ਸਕੂਲ, ਐਮਆਰ ਕਾਲਜ ਵਿਖੇ ਸਫਾਈ ਅਭਿਆਨ ਚਲਾਇਆ ਗਿਆ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਵੇ। ਉਨ੍ਹਾਂ ਲੋਕਾ ਨੂੰ ਕਿਹਾ ਕਿ ਜੇਕਰ ਘਰ ਦੇ ਨੇੜੇ ਕਿਤੇ ਵੀ ਜੀ.ਵੀ.ਪੀ ਹੈ ਤਾਂ ਤੁਰੰਤ ਇਸ ਬਾਰੇ ਨਗਰ ਕੌਂਸਲ ਫਾਜ਼ਿਲਕਾ ਨੂੰ ਸੂਚਿਤ ਕੀਤਾ ਜਾਵੇ।
ਇਸ ਸਮੇਂ ਪ੍ਰਿੰਸ ਖੇੜਾ,ਰਾਜਿੰਦਰ ਜਲੰਧਰਾ,ਅਰੁਣ ਵਧਵਾ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਤੇ ਜਗਦੀਪ ਅਰੋੜਾ ਆਦਿ ਹੋਰ ਸਟਾਫ ਹਾਜ਼ਰ ਸੀ
Related Posts
Advertisement
