ਸੰਯੁਕਤ ਕਿਸਾਨ ਮੋਰਚਾ ਕਰੇਗਾ ਅੱਜ ਡੀਸੀ ਦਫ਼ਤਰਾਂ ਅੱਗੇ ਵੱਡਾ ਪ੍ਰਦਰਸ਼ਨ
ਨਿਊਜ ਡੈਸਕ- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 28 ਮਾਰਚ ਨੂੰ ਪੂਰੇ ਪੰਜਾਬ ਵਿੱਚ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਮੁੱਖ ਦਫ਼ਤਰਾਂ ਵਿਖੇ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣਗੇ। ਇਸ ਦੌਰਾਨ, ਉਹ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਅਤੇ ਕੇਂਦਰ ਸਰਕਾਰ ਨੂੰ ਮੰਗਾਂ ਬਾਰੇ ਦੱਸਣਗੇ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਗੈਰ-ਰਾਜਨੀਤਿਕ ਸੰਗਠਨਾਂ ਨੂੰ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਪ੍ਰਦਰਸ਼ਨ ਦੌਰਾਨ, ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮਾਮਲਾ ਵੀ ਉਠਾਇਆ ਜਾਵੇਗਾ।
Read Also- ਕੈਨੇਡਾ ਦੀ ਸਰਕਾਰ ਦੇ ਕੀਤਾ ਵੱਡਾ ਐਲਾਨ, ਹੁਣ ਕੈਨੇਡਾ ਦੇਵੇਗਾ 25 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਨਾਗਰਿਕਤਾ
ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਾਹਮਣੇ ਆਤਮਸਮਰਪਣ ਨਾ ਕਰੇ ਅਤੇ ਖੇਤੀ ਉਤਪਾਦਾਂ ‘ਤੇ ਲਾਗੂ ਟੈਰਿਫ਼ ਨਾ ਘਟਾਏ। ਇਹ ਫੈਸਲਾ ਭਾਰਤ ਵਿੱਚ ਖੇਤੀ ਸੰਕਟ ਨੂੰ ਹੋਰ ਗੰਭੀਰ ਕਰ ਸਕਦਾ ਹੈ ਅਤੇ ਮਿਹਨਤੀ ਲੋਕਾਂ ‘ਤੇ ਵੱਡਾ ਆਰਥਿਕ ਬੋਝ ਪਾ ਸਕਦਾ ਹੈ। ਕਿਸਾਨ 29 ਮਾਰਚ ਨੂੰ ਆਪਣੀ ਅੱਗੇ ਦੀ ਰਣਨੀਤੀ ਦਾ ਐਲਾਨ ਕਰਨਗੇ।
ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਦੇ ਨਾਲ ਮਿਲਕੇ ਪੰਜਾਬ ਸਰਕਾਰ ਉਨ੍ਹਾਂ ਦੇ ਸੰਘਰਸ਼ ਨੂੰ ਕੁਚਲਣ ਲਈ ਪੁਲਿਸ ਦਾ ਗਲਤ ਇਸਤੇਮਾਲ ਕਰ ਰਹੀ ਹੈ। DC ਰਾਹੀਂ ਗਵਰਨਰ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ।
ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਰੱਖੀਆਂ ਜਾਣ ਵਾਲੀਆਂ ਮੁੱਖ ਮੰਗਾਂ
ਪੁਲਿਸ ਦਬਾਅ ਨੂੰ ਤੁਰੰਤ ਰੋਕਿਆ ਜਾਵੇ ਅਤੇ ਲੋਕਾਂ ਦੇ ਲੋਕਤੰਤਰਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇ।
ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਸਮੇਤ ਜਬਤ ਕੀਤਾ ਗਿਆ ਸਮਾਨ ਵਾਪਸ ਕੀਤਾ ਜਾਵੇ।
ਕਿਸਾਨਾਂ ਨੂੰ ਹੋਏ ਨੁਕਸਾਨ ਅਤੇ ਚੋਰੀ ਹੋਏ ਸਮਾਨ ਦੀ ਭਰਪਾਈ ਪੰਜਾਬ ਸਰਕਾਰ ਵਲੋਂ ਕੀਤੀ ਜਾਵੇ।
Advertisement
