ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫਿਰੋਜ਼ਪੁਰ, 24 ਮਾਰਚ 
      ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ  ਸ਼ਹੀਦੀ ਦਿਵਸ ਤੇ ਕੈਂਪਸ ਵਿੱਚ ਸਥਾਪਿਤ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਦਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੀਆਂ ਕਵਿਤਾਵਾਂ ਤੇ ਗੀਤ ਪ੍ਰਸਤੁਤ ਕੀਤੇ ਗਏ । ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀ ਨੌਜਵਾਨਾਂ ਚ ਫੈਲ ਰਹੇ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਇੱਕ ਪ੍ਰਭਾਵਸ਼ਾਲੀ ਪੇਸ਼ਕਾਰੀ ਪੇਸ਼ ਕੀਤੀ ।
ਕੈਂਪਸ ਰਜਿਸਟਰਾਰ ਨੇ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਤੇ ਉਨ੍ਹਾਂ  ਦੇ ਸਾਥੀਆਂ ਵੱਲੋਂ ਦੇਸ਼ ਲਈ ਦਿੱਤੇ ਬਲੀਦਾਨ ਤੇ ਚਾਨਣਾ ਪਾਉਂਦਿਆਂ ਕਿਹਾ ਕੇ ਉਹ ਸ. ਭਗਤ ਸਿੰਘ ਹੋਰਾਂ ਦੀ ਸੋਚ ਨੂੰ ਅਪਣਾਉਣ।
       ਇਸ ਮੌਕੇ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਇੰਚਾਰਜ ਡਾ. ਸੁਨੀਲ ਬਹਿਲ, ਯਸ਼ਪਾਲ, ਗੁਰਪ੍ਰੀਤ ਸਿੰਘ ਤੇ ਹਰਪਿੰਦਰ ਪਾਲ ਸਿੰਘ ਮਜੂਦ ਸਨ ।
Tags: