ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਰੂਹਾਨੀ ਅੱਧਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਦੇਸੀ ਮਹੀਨੇ ਦੇ ਨਵੇਂ ਸਾਲ ਮੌਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੇ ਵਿੱਚ ਬਹੁਤ ਸਾਰੇ ਸਿੱਖ ਪਰਿਵਾਰ ਦੂਸਰੇ ਧਰਮਾਂ ਦੇ ਵਿੱਚ ਤਬਦੀਲ ਹੋ ਰਹੇ ਹਨ ਜੋ ਕਿ ਅੱਜ ਦੇ ਸਮੇਂ ਵਿੱਚ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪਿਛਲੇ ਦਿਨੀ ਧਾਰਮਿਕ ਸਿਆਸਤ ਦੇ ਵਿੱਚ ਉਥਲ ਪੁਥਲ ਚੱਲ ਰਹੀ ਹੈ ਇਹ ਇੱਕ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੂਰੇ ਪੰਜਾਬ ਦੇ ਵਿੱਚ ਵੱਖ-ਵੱਖ ਥਾਵਾਂ ਦੇ ਉੱਪਰ ਰੇਲਵੇ ਦੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਪੰਜਾਬ ਵਾਸੀਆਂ ਨੂੰ ਅਪੀਲ ਹੈ ਕਿ ਉਹ ਇਸ ਵਿੱਚ ਸਾਡਾ ਸਾਥ ਦਿਓ ਕਿਉਂਕਿ ਇਹ ਪ੍ਰੋਜੈਕਟ ਆਉਣ ਨਾਲ ਪੰਜਾਬ ਦੇ ਵਿੱਚ ਕਰੋੜਾਂ ਰੁਪਆ ਆਊਗਾ।
Read Also : ਨਸ਼ਿਆਂ ਵਿਰੁਧ ਲੜਾਈ ਜਾਰੀ: 'ਯੁੱਧ ਨਸ਼ਿਆਂ ਵਿਰੁਧ' ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ
ਯੁੱਧ ਨਸ਼ਾ ਵਿਰੁੱਧ ਮਾਮਲੇ ਤੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਦਾ ਮੁੱਖ ਮੰਤਰੀ ਆਪ ਨਸ਼ੇ ਦੇ ਵਿੱਚ ਰਹਿੰਦਾ ਹੈ ਉਸਨੇ ਪੰਜਾਬ ਨੂੰ ਨਸ਼ਾ ਮੁਕਤ ਕਿਵੇਂ ਬਣਾਉਣਾ ਹੈ ਅਤੇ ਇਹ ਤਿੰਨ ਸਾਲ ਪਹਿਲਾਂ ਕਿੱਥੇ ਸਨ ਅਤੇ ਇਹ ਸਿਰਫ ਦਿੱਲੀ ਦੇ ਚੁਣਾਵ ਹਾਰਨ ਤੋਂ ਬਾਅਦ ਮੀਡੀਆ ਵਿੱਚ ਆਪਣਾ ਦਬਾਅ ਬਣਾਉਣ ਲਈ ਅਜਿਹੇ ਕਰ ਰਹੇ ਹਨ ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਅੱਤਵਾਦ ਦਾ ਦੌਰ ਸੀ ਉਦੋਂ ਵੀ ਪੰਜਾਬ ਦੇ ਵਿੱਚ ਇਨਾ ਨਸ਼ਾ ਨਹੀਂ ਸਨ ਤੇ ਉਦੋਂ ਕਦੇ ਗਰਾਊਂਡਾਂ ਦੇ ਵਿੱਚ ਇਸ ਤਰੀਕੇ ਬੱਚੇ ਮਰਦੇ ਦਿਖਾਈ ਨਹੀਂ ਸੀ ਦਿੱਤੇ ਜਿਵੇਂ ਹੁਣ ਹੋ ਰਹੇ ਹਨ ਅਤੇ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਪੰਜਾਬ ਵਿੱਚ ਸ਼ਰੇਆਮ ਗੈਂਗਸਟਰ ਫਰੋਤੀਆਂ ਮੰਗਦੇ ਦਿਖਾਈ ਦੇ ਰਹੇ ਹਨ। ਅਤੇ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਪੰਜਾਬ ਸਰਕਾਰ ਦੇ ਹੱਥੋਂ ਨਿਕਲ ਚੁੱਕੀ |