ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ
By NIRPAKH POST
On
ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਉਪਰਾਲਿਆਂ ਤਹਿਤ ਹੀ ਰੂਪਨਗਰ ਦੇ ਨਹਿਰੂ ਸਟੇਡੀਅਮ ਰੂਪਨਗਰ ਨੂੰ ਬਿਹਤਰ ਖੇਡ ਮੈਦਾਨ ਬਣਾਉਣ ਲਈ ਨਵਾਂ ਵਧੀਆ ਕਿਸਮ ਦਾ ਘਾਹ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਖਿਡਾਰੀਆਂ ਨੂੰ ਹੋਰ ਉਤਸਾਹ ਮਿਲੇਗਾ।
ਉਨਾ ਕਿਹਾ ਕਿ ਸਟੇਡੀਅਮ ਵਿਖੇ ਸਵੇਰ ਅਤੇ ਸ਼ਾਮ ਨੂੰ ਨੌਜਵਾਨ, ਬੱਚੇ ਬਜ਼ੁਰਗ ਅਤੇ ਮਹਿਲਾਵਾਂ ਸੈਰ ਲਈ ਆਉਂਦੇ ਹਨ ਉਹਨਾਂ ਲਈ ਵੀ ਇਹ ਇੱਕ ਦਿਲ ਖਿੱਚਵਾਂ ਮੈਦਾਨ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਯਤਨਾਂ ਸਕਦਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕਦਾ ਹੈ।
ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਸਟੇਡੀਅਮ ਨੂੰ ਉੱਚ ਪੱਧਰੀ ਖੇਡ ਮੈਦਾਨ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਉਪਰਾਲੇ ਕੀਤੇ ਜਾਣਗੇ।
Tags:
Related Posts
Advertisement
