ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ 10 ਫਰਵਰੀ ਨੂੰ ਸਵੇਰੇ 10 ਵਜੇ ਮਨਾਇਆ ਜਾਵੇਗਾ ਵਿਸ਼ਵ ਦਾਲ ਦਿਵਸ
ਫਾਜ਼ਿਲਕਾ 8 ਜਨਵਰੀ 2025.....
ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀ ਸੰਦੀਪ ਰਿਨਵਾ ਨੇ ਦੱਸਿਆ ਕਿ ਬਲਾਕ ਅਬੋਹਰ ਦੇ ਪਿੰਡ ਵਰਿਆਮ ਖੇੜਾ ਦੀ ਸੋਸਾਇਟੀ ਵਿਖੇ ਮਿਤੀ 10 ਫਰਵਰੀ 2025 ਨੂੰ ਸਵੇਰੇ 10 ਵਜੇ ਵਿਸ਼ਵ ਦਾਲ ਦਿਵਸ ਮਨਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਵਿਸ਼ਵ ਦਾਲਾਂ ਦਿਵਸ ਪ੍ਰੋਗਰਾਮ ਵਿੱਚ ਲੋਕਾਂ ਨੂੰ ਦਾਲਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ ਜਿਵੇਂ ਕਿ ਦਾਲਾਂ ਦੀ ਸਾਡੇ ਸਰੀਰ ਲਈ ਬਹੁਤ ਹੀ ਮਹੱਤਤਾ ਹੈ! ਉਹਨਾਂ ਦੱਸਿਆ ਕਿ ਦਾਲਾਂ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਾਲਾਂ ਨਾ ਸਿਰਫ਼ ਸਾਡੇ ਸਰੀਰ ਨੂੰ ਸਿਹਤਮੰਦ ਰੱਖਦੀਆਂ ਹਨ ਸਗੋਂ ਦਾਲਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇਹ ਇੱਕ ਅਜਿਹੀ ਫ਼ਸਲ ਹੈ ਜਿਸ ਦੀ ਕਾਸ਼ਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੀਹੈ। ਇਸ ਦਾ ਚਾਰਾ ਦੁਧਾਰੂ ਪਸ਼ੂਆਂ ਨੂੰ ਵੀ ਪੌਸ਼ਟਿਕ ਤੱਤ ਪ੍ਰਦਾਨ ਕਰਦਾ ਹੈ ਅਤੇ ਕਿਸਾਨ ਘੱਟ ਲਾਗਤ 'ਤੇ ਦਾਲਾਂ ਦੀ ਕਾਸ਼ਤ ਕਰਕੇ ਮੁਨਾਫਾ ਵੀ ਪ੍ਰਾਪਤ ਕਰਦੇ ਹਨ। ਇਸ ਤੋਂ ਇਲਾਵਾ ਹੋਰ ਫ਼ਸਲਾਂ ਦੇ ਮੁਕਾਬਲੇ ਦਾਲਾਂ ਸਿੰਚਾਈ 'ਤੇ ਜ਼ਿਆਦਾ ਨਿਰਭਰ ਨਹੀਂ ਕਰਦੀਆਂ।