ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

ਜ਼ਿਲ੍ਹੇ ਦੇ ਸਮੂਹ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆਂ ਨੂੰ ਬਿਹਤਰ ਨਾਗਰਿਕ

ਮਾਲੇਰਕੋਟਲਾ 24  ਦਸੰਬਰ :

                  ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ,ਨੰਬਰਦਾਰਾਂ ਅਤੇ ਮਿਊਂਸੀਪਲ ਕੌਸਲਰਾਂ ਨੂੰ ਗੁੱਡ ਗਵਰਨੈਂਸ ਤਹਿਤ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ । ਇਸੇ ਕੜੀ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਤਹਿਸੀਲ ਕੰਪਲੈਕਸਾਂ(ਅਮਰਗੜ੍ਹ,ਅਹਿਮਦਗੜ ਅਤੇ ਮਾਲੇਰਕੋਟਲਾ) ਵਿਖੇ ਨਵ ਨਿਯੁਕਤ ਸਰਪੰਚਾਂ,ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਦੀ ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ।

         ਇਹ ਟਰੇਨਿੰਗ ਅਤੇ ਆਨ ਬੋਰਡ (ਈ-ਸੇਵਾ ਪੋਟਰਲ ਤੇ ਆਈ.ਡੀਜ਼. ਬਣਾਉਣ) ਦਾ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਨਵੇਕਲੀ ਪਹਿਲਕਦਮੀ ਕਰਦਿਆਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਅਵਾਮ ਨੂੰ ਸਰਕਾਰੀ ਸੇਵਾਵਾਂ ਦੀਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੇ ਨੁਮਾਇੰਦੇ ਸਰਪੰਚ,ਕੌਸਲਰ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰ ਸਕਣ ।

            ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜ਼ਿਲ੍ਹੇ ਦੇ ਸਰਪੰਚਾਂ,ਨੰਬਰਦਾਰਾਂ ਅਤੇ ਕੌਸਲਰਾਂ ਜਿਨ੍ਹਾਂ ਨੇ ਈ.ਸੇਵਾ ਆਈ.ਡੀ.ਨਹੀ ਬਣਵਾਈ ਨੂੰ ਕਿਹਾ ਕਿ ਉਹ ਆਪਣੀ ਆਈ.ਡੀ.ਬਣਾਉਣ ਨੂੰ ਤਰਜੀਹ ਦੇਣ ਅਤੇ ਆਪਣੀ ਆਈ.ਡੀਜ਼ ਬਣਾਉਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੀ ਆਈ.ਟੀ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਆਈ.ਡੀ. ਬਣਾਉਣ ਅਤੇ ਟਰੇਨਿੰਗ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਸੁਖਾਲੇ ਤਰੀਕੇ ਨਾਲ ਜਾਤੀ,ਰਿਹਾਇਸ਼,ਬੁਢਾਪਾ ਪੈਨਸ਼ਨ, ਡੋਗਰਾ,ਈ.ਡਬਲਿਊ.ਐਸ,ਆਮਦਨ ਸਰਟੀਫਿਕੇਟ ਆਦਿ ਸਬੰਧੀ ਤਸਦੀਕ ਕਰਵਾਉਣ ਦੀ ਪ੍ਰਕਿਰਿਆ ਦੀ ਸਹੂਲਤ ਘਰ ਬੈਠੇ ਹੀ ਮਿਲ ਸਕੇ।

 

Tags: