Punjabi loot the scenery!
ਪੰਜਾਬ ‘ਚ ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹਿੰਦੀ ਹੈ। ਪਹਿਲਾਂ ਦੀਵਾਲੀ ‘ਤੇ ਛੁੱਟੀਆਂ ਰਹੀਆਂ ਅਤੇ ਹੁਣ ਇਕ ਵਾਰ ਫਿਰ ਪੰਜਾਬ ਵਾਸੀਆਂ ਦੀਆਂ ਮੌਜਾਂ ਲੱਗ ਗਈਆਂ ਹਨ ਕਿਉਂਕਿ ਹੁਣ ਫਿਰ ਲਗਾਤਾਰ 3 ਸਰਕਾਰੀ ਛੁੱਟੀਆਂ ਆ ਗਈਆਂ ਹਨ। ਇਸ ਲਈ ਜਿਨ੍ਹਾਂ ਲੋਕਾਂ ਦਾ ਕਿਤੇ ਘੁੰਮਣ ਦਾ ਪ੍ਰੋਗਰਾਮ ਹੈ ਤਾਂ ਉਹ ਬੜੀ ਆਸਾਨੀ ਨਾਲ ਆਪਣਾ ਪ੍ਰੋਗਰਾਮ ਬਣਾ ਕੇ ਮੌਜ-ਮਸਤੀ ਕਰ ਸਕਦੇ ਹਨ।
ਪੰਜਾਬ ‘ਚ ਇਸ ਹਫ਼ਤੇ ਮਤਲਬ ਕਿ 15, 16 ਅਤੇ 17 ਨਵੰਬਰ ਦੀ ਛੁੱਟੀ ਰਹੇਗੀ। ਛੁੱਟੀਆਂ ਦੀ ਸੂਚੀ ਮੁਤਾਬਕ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਕਾਰਨ ਸਰਕਾਰੀ ਛੁੱਟੀ ਰਹੇਗੀ।Punjabi loot the scenery!
also read :- ਪੰਜਾਬ ਵਿਚ ਸੰਘਣੀ ਧੁੰਦ ਦਾ ਅਲਰਟ, ਕਈ ਥਾਵਾਂ ਉਤੇ ਬਾਰਸ਼…
ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਇਸ ਦਿਨ ਦੀ ਛੁੱਟੀ ਐਲਾਨੀ ਗਈ ਹੈ। ਇਸ ਤੋਂ ਇਲਾਵਾ 17 ਨਵੰਬਰ (ਐਤਵਾਰ) ਨੂੰ ਵੀ ਛੁੱਟੀ ਰਹੇਗੀ। ਇਸ ਤਰ੍ਹਾਂ 15, 16 ਅਤੇ 17 ਨਵੰਬਰ ਨੂੰ ਲਗਾਤਾਰ 3 ਸਰਕਾਰੀ ਛੁੱਟੀਆਂ ਰਹਿਣਗੀਆਂ ਅਤੇ ਸੂਬੇ ਦੇ ਸਾਰੇ ਵਿੱਦਿਅਕ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।Punjabi loot the scenery!