Thursday, January 23, 2025

ਪੰਜਾਬੀ ਗਾਇਕ ਕਰਨ ਔਜਲਾ ਦੇ ਕੰਸਰਟ ‘ਚ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਨੇ 4 ਡਾਕਟਰ ਕੀਤੇ ਗ੍ਰਿਫਤਾਰ , ਜਾਣੋ ਕੀ ਹੈ ਮਾਮਲਾ

Date:

Punjabi Singer Karan Aujla

ਪੰਜਾਬੀ ਗਾਇਕ ਕਰਨ ਔਜਲਾ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੌਰਾਨ ਉਨ੍ਹਾਂ ਦੇ ਸ਼ੋਅ ਨਾਲ ਜੁੜੇ ਕਈ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਕਰਨ ਔਜਲਾ ਦੇਸ਼ ਭਰ ‘ਚ ਮਿਊਜ਼ਿਕ ਕੰਸਰਟ ਕਰ ਰਹੇ ਹਨ, ਜਿੱਥੇ ਉਨ੍ਹਾਂ ਦੇ ਫੈਨਜ਼ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਔਜਲਾ ਦੇ ਕੰਸਰਟ ‘ਚ ਸ਼ਾਮਲ ਹੋਣ ਲਈ ਦਰਸ਼ਕ ਵੱਡੀ ਗਿਣਤੀ ਵਿੱਚ ਹਿੱਸਾ ਬਣਦੇ ਹਨ। ਹਾਲਾਂਕਿ ਇਸ ਦੌਰਾਨ ਕਈ ਘਟਨਾਵਾਂ ਵੀ ਹੁੰਦੀਆਂ ਹਨ।

ਦੱਸ ਦੇਈਏ ਕਿ ਗਾਇਕ ਦੇ ਕੰਸਰਟ ਵਿੱਚ ਪੁਲਿਸ ਨਾਲ ਹੱਥੋਪਾਈ ਦੇ ਆਰੋਪ ‘ਚ 4 ਡਾਕਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗਾਇਕ ਦੇ ਕੰਸਰਟ ਵਿੱਚ 4 ਡਾਕਟਰਾਂ ਨੇ ਐਗਜ਼ਿਟ ਗੇਟ ਤੋਂ ਐਂਟਰ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਾਕਟਰਾਂ ਨੇ ਪੁਲਿਸ ਨਾਲ ਬਦਸਲੂਕੀ ਕੀਤੀ। ਪੁਲਿਸ ਵਾਲਆਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਇਨ੍ਹਾਂ ਵਿੱਚੋਂ ਇੱਕ ਡਾਕਟਰ ਐਨ.ਐਸ.ਜੀ. ਦਾ ਮੈਂਬਰ ਸੀ।

Read Also : ਨਵੀਂ ਖੇਤੀ ਮੰਡੀਕਰਨ ਨੀਤੀ ਦਾ ਪੰਜਾਬ ‘ਚ ਵਿਰੋਧ , ਕਿਸਾਨਾਂ ਨੇ ਕਿਹਾ- ਰੱਦ ਕੀਤੇ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀਆਂ ਤਿਆਰੀਆਂ

ਇਸ ਮਾਮਲੇ ਵਿੱਚ ਪੁਲਿਸ ਨੇ ਚਾਰੋਂ ਡਾਕਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਇੰਚਾਰਜ ਦੀ ਸ਼ਿਕਾਇਤ ਤੇ ਪੁਲਿਸ ਕੋਲ ਕੇਸ ਵੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਚਾਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ।

Punjabi Singer Karan Aujla

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।