Punjabi Singer Sippy Gill FIR
ਪੰਜਾਬ ਦੇ ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ‘ਤੇ ਹੋਮਲੈਂਡ ਸੁਸਾਇਟੀ ‘ਚ ਆਪਣੇ ਦੋਸਤ ‘ਤੇ ਹਮਲਾ ਕਰਨ ਦਾ ਦੋਸ਼ ਹੈ। ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ‘ਚ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਅਣਪਛਾਤੇ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। Punjabi Singer Sippy Gill FIR
ਇਹ ਵੀ ਪੜ੍ਹੋ: ਅਡਾਨੀ ਨੇ 32 ਹਜ਼ਾਰ ਕਰੋੜ ਦਾ ਕੀਤਾ ਘਪਲਾ: ਰਾਹੁਲ ਗਾਂਧੀ
ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਗਿਆ ਹੈ ਕਿ ਸਿੱਪੀ ਗਿੱਲ ਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇੱਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ। Punjabi Singer Sippy Gill FIR