Punjab’s AIG Gets Bail
ਪੰਜਾਬ ਦੇ ਮਨੁੱਖੀ ਅਧਿਕਾਰਾਂ ਦੇ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਮੋਹਾਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਪੁਲੀਸ ਨੇ ਉਸ ਨੂੰ 25 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਵਿਜੀਲੈਂਸ ਪੁੱਛਗਿੱਛ ਦੌਰਾਨ ਡੀਐਸਪੀ ਵਰਿੰਦਰ ਸਿੰਘ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦਾ ਦੋਸ਼ ਸੀ। ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮਾਲਵਿੰਦਰ ਸਿੰਘ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਉਸ ਨੂੰ ਇੱਕ ਹੋਰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਪੁੱਛਗਿੱਛ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੇ ਉਸ ਨੂੰ ਆਪਣਾ ਮੋਬਾਈਲ ਜ਼ਬਤ ਕਰਨ ਲਈ ਕਿਹਾ ਸੀ, ਪਰ ਉਹ ਪੁੱਛਗਿੱਛ ਨੂੰ ਮੋਬਾਈਲ ‘ਤੇ ਰਿਕਾਰਡ ਕਰ ਰਿਹਾ ਸੀ। ਇਸ ਕਾਰਨ ਉਸ ਦੀ ਵਿਜੀਲੈਂਸ ਅਧਿਕਾਰੀ ਨਾਲ ਝੜਪ ਹੋ ਗਈ। ਇਸ ਤੋਂ ਇਲਾਵਾ ਉਸ ਦੀ ਪਤਨੀ ਅਤੇ ਪੁੱਤਰ ਨੇ ਵੀ ਵਿਜੀਲੈਂਸ ਦਫ਼ਤਰ ਦੇ ਬਾਹਰ ਹਾਈ ਵੋਲਟੇਜ ਡਰਾਮਾ ਰਚਿਆ। ਉਨ੍ਹਾਂ ਨੂੰ ਕਾਬੂ ਕਰਨ ਲਈ ਉੱਥੇ ਮਹਿਲਾ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ।
ਇਹ ਵੀ ਪੜ੍ਹੋ: ਲੁਧਿਆਣਾ ‘ਚ ਸਾਬਕਾ ਮੰਤਰੀ ਆਸ਼ੂ ਦਾ ਕਰੀਬੀ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ 2 ਨਵੰਬਰ ਨੂੰ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 7 ਏ, ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 384, 419, 420 ਅਤੇ 120 ਬੀ ਤਹਿਤ ਕੇਸ ਦਰਜ ਕੀਤਾ ਸੀ। ਏਆਈਜੀ ਮਾਲਵਿੰਦਰ ਸਿੰਘ ਸਿੱਧੂ ‘ਤੇ ਫਿਰੌਤੀ, ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹਨ। ਉਨ੍ਹਾਂ ਦੇ ਨਾਲ ਹੀ ਮਾਮਲੇ ਵਿੱਚ ਮੁਹਾਲੀ ਨਿਵਾਸੀ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਨਿਵਾਸੀ ਬਲਬੀਰ ਸਿੰਘ ਦੇ ਨਾਮ ਵੀ ਸ਼ਾਮਲ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਆਈ.ਜੀ ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦੇ ਦੋਸ਼ ਵੀ ਲੱਗੇ ਸਨ। ਉਸ ਨੂੰ ਅਰਟਿਗਾ ਕਾਰ ਮਿਲੀ ਸੀ। ਜਿਸ ‘ਚ ਉਹ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਦੇ ਤੌਰ ‘ਤੇ ਲੋਕਾਂ ਦੀ ਜਾਂਚ ਲਈ ਜਾਂਦਾ ਸੀ, ਜਦਕਿ ਪਿਛਲੇ 5 ਸਾਲਾਂ ਦੌਰਾਨ ਉਸ ਨੇ ਕਦੇ ਵੀ ਵਿਜੀਲੈਂਸ ਬਿਊਰੋ ‘ਚ ਕੰਮ ਨਹੀਂ ਕੀਤਾ। ਕਿਸੇ ਨੇ ਵੀ ਇਸ ਗੱਡੀ ਦੀ ਬੁਕਿੰਗ ਜਾਂ ਰੱਖ-ਰਖਾਅ ਨਹੀਂ ਕੀਤੀ ਸੀ।
Punjab’s AIG Gets Bail