ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 5 ਮਾਰਚ
 ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਬਜਟ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਹੈ ਕਿ ਇਹ ਬਜਟ ਦਰਸ਼ਾਉਂਦਾ ਹੈ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਪ੍ਰਮੁੱਖ ਤਰਜੀਹ ਹੈ ਇਸੇ ਲਈ ਬਜਟ ਦਾ 11.5 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰਾਖਵਾਂ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ 16987 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਫਾਜ਼ਿਲਕਾ ਵਿਖੇ ਟਰਸਰੀ ਕੈਂਸਰ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਜਿਸ ਤੇ 45 ਕਰੋੜ ਰੁਪਏ ਦਾ ਖਰਚ ਆਇਆ ਹੈ।
 ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿੱਖਿਆ ਖੇਤਰ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 12316 ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ ਅਤੇ 9518 ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਹੈ। ਇਸ ਤੋਂ ਬਿਨਾਂ 4300 ਸੌਚਾਲਿਆ ਮੁਰੰਮਤ ਕੀਤੇ ਗਏ ਹਨ। 12 ਹਜਾਰ ਸਕੂਲਾਂ ਵਿੱਚ ਇੰਟਰਨੈਟ ਦੀ ਸਹੂਲਤ ਦਿੱਤੀ ਗਈ ਹੈ। 2563 ਸਕੂਲਾਂ ਵਿੱਚ ਨਵੀਂ ਚਾਰ ਦੁਵਾਰੀ ਬਣਾਈ ਗਈ ਹੈ ਅਤੇ 3055 ਸਕੂਲਾਂ ਵਿੱਚ ਚਾਰ ਦੁਵਾਰੀ ਦੀ ਮੁਰੰਮਤ ਕੀਤੀ ਗਈ ਹੈ।
ਵਿਧਾਇਕ ਨਰਿੰਦਰ ਪਾਲ ਸਿੰਘ ਸਭਨਾਂ ਨੇ ਕਿਹਾ ਕਿ 118 ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਇਸ ਲਈ 100 ਕਰੋੜ ਰੁਪਏ ਰੱਖੇ ਗਏ ਹਨ । ਇਸੇ ਤਰਹਾਂ 100 ਸਕੂਲ ਆਫ ਬਰਿਲੀਅੰਸ ਸਥਾਪਿਤ ਕੀਤੇ ਜਾਣਗੇ ਇਸ ਲਈ 10 ਕਰੋੜ ਰੁਪਏ ਰੱਖੇ ਗਏ ਹਨ। ਇਸ ਨਾਲ ਪੇਂਡੂ ਖੇਤਰ ਦੇ ਸਕੂਲਾਂ ਵਿੱਚ ਛੇਵੀਂ ਤੋਂ ਬਾਰਵੀਂ ਤੱਕ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਸ਼ਾਮਿਲ ਹੈ। 10 ਕਰੋੜ ਰੁਪਏ ਦੇ ਨਾਲ 40 ਸਕੂਲਾਂ ਵਿੱਚ ਹਾਈਟੈਕ ਲੈਬ ਬਣਾ ਕੇ ਉਹਨਾਂ ਨੂੰ ਸਕੂਲ ਆਫ ਅਪਲਾਈਡ ਲਰਨਿੰਗ ਵਜੋਂ ਵਿਕਸਿਤ ਕੀਤਾ ਜਾਵੇਗਾ। ਰਾਜ ਵਿੱਚ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ ਹੈਪੀਨਸ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਬਿਨਾਂ ਸਮੱਗਰ ਸਿੱਖਿਆ ਲਈ 1593 ਕਰੋੜ ਰੁਪਏ ਰੱਖੇ ਗਏ ਹਨ ਮਿਡ ਡੇ ਮੀਲ ਲਈ 467 ਕਰੋੜ ਰੁਪਏ, ਮੁਫਤ ਕਿਤਾਬਾਂ ਅਤੇ ਸਕੂਲਾਂ ਦੀ ਮੁਰੰਮਤ ਲਈ 140 ਕਰੋੜ ਰੁਪਏ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਕੂਲਾਂ ਵਿੱਚ ਸੋਲਰ ਪਾਵਰ ਲਗਾਉਣ ਲਈ 160 ਕਰੋੜ ਰੁਪਏ, ਸਕੂਲਾਂ ਦੀ ਸਾਂਭ ਸੰਭਾਲ ਲਈ 82 ਕਰੋੜ ਰੁਪਏ ਅਤੇ ਵਰਦੀਆਂ ਲਈ 35 ਕਰੋੜ ਰੁਪਏ ਰੱਖੇ ਗਏ ਹਨ।
 ਵਿਧਾਇਕ ਨੇ ਸਕੂਲ ਸਿੱਖਿਆ ਲਈ ਮਹੱਤਵਪੂਰਨ ਹਿੱਸਾ ਰੱਖੇ ਜਾਣ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ । ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਆਉਣ ਵਾਲੇ ਸਮੇਂ ਵਿੱਚ ਰੰਗਲੇ ਪੰਜਾਬ ਦੀ ਨੀਹ ਰੱਖਣਗੇ।

[wpadcenter_ad id='4448' align='none']