Punjab’s most expensive toll plaza will be free!
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੇ 27 ਸਤੰਬਰ ਨੂੰ ਟੋਲ ਪਲਾਜ਼ਾ ਪੂਰਨ ਤੌਰ ‘ਤੇ ਫ਼ਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਟੋਲ ਪਲਾਜ਼ਾ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਟੋਲ ਪਲਾਜ਼ਾ ਮੈਨੇਜਮੈਂਟ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆੰ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਸੀ, ਪਰ ਅੱਜ ਤਕ ਕੰਪਨੀ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। Punjab’s most expensive toll plaza will be free!
ਇਸ ਕਾਰਨ ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਨੇ ਇਹ ਐਲਾਨ ਕੀਤਾ ਹੈ ਕਿ 27 ਸਿੰਤਬਰ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਫ਼ਰੀ ਕਰ ਦਿੱਤਾ ਜਾਵੇਗਾ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ। ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਜਾ ਰਹੀ ਤੇ ਨਾ ਹੀ ਉਨ੍ਹਾਂ ਦਾ ਪ੍ਰਾਵੀਡੈਂਟ ਫੰਡ ਕੱਟਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਵੀ ਈ.ਐੱਸ.ਆਈ. ਤੇ ਵੈੱਲਫੇਅਰ ਸਕੀਮਾਂ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਗੱਲਾਂ ਦੇ ਵਿਰੋਧ ਵਿਚ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ 27 ਸਤੰਬਰ ਨੂੰ ਟੋਲ ਪਲਾਜ਼ਾ ਨੂੰ ਮੁਕੰਮਲ ਤੌਰ ‘ਤੇ ਫ਼ਰੀ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਦੌਰਾਨ ਲਾਡੋਵਾਲ ਟੋਲ ਪ੍ਰਧਾਨ ਬਚਿੱਤਰ ਸਿੰਘ, ਪੰਕਜ ਕੁਮਾਰ, ਭਗਵੰਤ ਸਿੰਘ, ਕੁਲਜੀਤ ਸਿੰਘ, ਸਿਮਰਨਪ੍ਰੀਤ ਕੌਰ, ਰਣਵੀਰ ਸਿੰਘ, ਸੰਗੀਤਾ ਰਾਣੀ, ਵਿਕਰਮ ਕੁਮਾਰ, ਮਨਮੀਤ ਸਿੰਘ ਆਦਿ ਟੋਲ ਪਲਾਜ਼ਾ ਯੂਨੀਅਨ ਦੇ ਮੁਲਾਜ਼ਮ ਹਾਜ਼ਰ ਸਨ।Punjab’s most expensive toll plaza will be free!