Thursday, January 16, 2025

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Date:

ਮਾਨਸਾ, 01 ਅਪ੍ਰੈਲ :

ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।

ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...