Saturday, January 18, 2025

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

Date:

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ:

ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ ਵਧੀਕ ਮੁੱਖ ਸਕੱਤਰ, ਸਥਾਨਕ ਸਰਕਾਰਾਂ ਨੂੰ  ਟੋਭਿਆਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਨੂੰ ਹਟਵਾ ਕੇ ਰਿਪੋਰਟ ਦੇਣ ਸਬੰਧੀ ਆਦੇਸ਼ ਦਿੱਤੇ ਗਏ ਸਨ, ਜਿਸ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਕੋਰਟ ਵੱਲੋਂ 21 ਜਨਵਰੀ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਜਿਸ ਕਾਰਨ ਨਗਰ ਕੌਂਸਲ ਵੱਲੋਂ ਕਾਰਵਾਈ ਕੀਤੀ ਗਈ।

ਕਾਰਜ ਸਾਧਕ ਅਫਸਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਵਾਉਣ ਸਬੰਧੀ ਨਗਰ ਪੰਚਾਇਤ ਵੱਲੋਂ ਸਮੇਂ-ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਜ਼ਮੀਨਾਂ ‘ਤੇ ਗੈਰ ਕਾਨੂੰਨੀ ਕਬਜ਼ੇ ਨਾ ਕਰਨ ਤਾਂ ਜੋ ਵਿਭਾਗ ਨੂੰ ਅਜਿਹੀ ਕਾਰਵਾਈ ਲਈ ਮਜਬੂਰ ਨਾ ਹੋਣਾ ਪਵੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...