ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ […]

ਚੰਡੀਗੜ੍ਹ, 28 ਅਪਰੈਲ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Tags:

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ