Qatar Indian Navy Officers
ਕਤਰ ਦੀ ਅਦਾਲਤ ਵਿੱਚ ਨੇ ਜਾਸੂਸੀ ਦੇ ਦੋਸ਼ ਵਿੱਚ 8 ਸਾਬਕਾ ਭਾਰਤੀ ਜਲ ਸੈਨੀਕਾਂ ਦੀ ਮੌਤ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਮੌਤ ਦੀ ਸਜ਼ਾ ਦੀ ਬਜਾਏ ਇਨ੍ਹਾਂ ਭਾਰਤੀਆਂ ਨੂੰ ਜੇਲ੍ਹ ਵਿੱਚ ਰਹਿਣਾ ਪਵੇਗਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਕਤਰ ਦੀ ‘ਕੋਰਟ ਆਫ ਅਪੀਲ’ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਫੈਸਲੇ ਦੇ ਵੇਰਵਿਆਂ ਦੀ ਉਡੀਕ ਹੈ। ਇਸ ਤੋਂ ਬਾਅਦ ਹੀ ਅਗਲੇ ਕਦਮ ਬਾਰੇ ਵਿਚਾਰ ਕੀਤਾ ਜਾਵੇਗਾ।
ਸੁਣਵਾਈ ਦੌਰਾਨ ਭਾਰਤੀ ਰਾਜਦੂਤ ਅਦਾਲਤ ਵਿੱਚ ਮੌਜੂਦ ਸਨ। ਸਾਰੇ 8 ਪਰਿਵਾਰਾਂ ਦੇ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ। ਭਾਰਤ ਨੇ ਇਸ ਦੇ ਲਈ ਵਿਸ਼ੇਸ਼ ਕੌਂਸਲ ਨਿਯੁਕਤ ਕੀਤੀ ਸੀ। ਹਾਲਾਂਕਿ ਫੈਸਲੇ ਦਾ ਵੇਰਵਾ ਅਜੇ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਿੱਝਰ ਕਤਲ ਮਾਮਲੇ ਵਿਚ ਛੇਤੀ ਹੋ ਸਕਦੀ ਦੋ ਸ਼ੂਟਰਾਂ ਗ੍ਰਿਫਤਾਰੀ
ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਸ ਸਬੰਧੀ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿੱਚ ਮੌਤ ਦੀ ਸਜ਼ਾ ਨੂੰ ਕੈਦ ਵਿੱਚ ਤਬਦੀਲ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ। ਬਿਆਨ ਮੁਤਾਬਕ ਕਤਰ ਦੀ ਅਪੀਲ ਕੋਰਟ ਨੇ ‘ਦਹਰਾ ਗਲੋਬਲ ਕੇਸ’ ‘ਚ 8 ਸਾਬਕਾ ਭਾਰਤੀ ਮਰੀਨਾਂ ਦੀ ਸਜ਼ਾ ਘਟਾ ਦਿੱਤੀ ਹੈ। ਫੈਸਲੇ ਦੇ ਵੇਰਵਿਆਂ ਦੀ ਉਡੀਕ ਹੈ।
ਬਿਆਨ ਦੇ ਅਨੁਸਾਰ- ਕਤਰ ਵਿੱਚ ਸਾਡੇ ਰਾਜਦੂਤ ਅਤੇ ਹੋਰ ਅਧਿਕਾਰੀ ਅੱਜ ਅਦਾਲਤ ਵਿੱਚ ਮੌਜੂਦ ਸਨ। ਇਸ ਤੋਂ ਇਲਾਵਾ ਸਾਰੇ ਮਰੀਨਾਂ ਦੇ ਪਰਿਵਾਰ ਵੀ ਮੌਜੂਦ ਸਨ। ਅਸੀਂ ਸ਼ੁਰੂ ਤੋਂ ਹੀ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਖੜ੍ਹੇ ਹਾਂ ਅਤੇ ਭਵਿੱਖ ਵਿੱਚ ਵੀ ਕੌਂਸਲਰ ਪਹੁੰਚ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਾਂਗੇ। ਇਸ ਤੋਂ ਇਲਾਵਾ ਅਸੀਂ ਇਸ ਮੁੱਦੇ ‘ਤੇ ਕਤਰ ਪ੍ਰਸ਼ਾਸਨ ਨਾਲ ਗੱਲਬਾਤ ਜਾਰੀ ਰੱਖਾਂਗੇ। Qatar Indian Navy Officers