ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਹੈ ਮੱਛੀ ਪੂੰਗ ਫਾਰਮ: ਲਾਲਜੀਤ ਸਿੰਘ ਭੁੱਲਰ

quality fish seed farmers
quality fish seed farmers

“ਵਧੀਆ ਗੁਣਵੱਤਾ ਵਾਲੇ ਮੱਛੀ ਪੂੰਗ ਦੀ ਉਪਲਬਧਤਾ ਦਾ ਹੋਵੇਗਾ ਵਿਸਥਾਰ, ਕਿਸਾਨਾਂ ਦੀ ਵਧੇਗੀ ਆਮਦਨ”

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। quality fish seed farmers

ਪਿੰਡ ਕਿੱਲਿਆਂ ਵਾਲੀ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕਰਨ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮੱਛੀ ਪੂੰਗ ਫਾਰਮ ਦਾ ਕੰਮ ਆਖ਼ਰੀ ਪੜਾਅ ਵਿਚ ਹੈ ਅਤੇ ਜਲਦ ਇਸ ਨੂੰ ਪੂਰਾ ਕਰਕੇ ਇਸ ਨੂੰ ਕਿਸਾਨਾਂ ਤੇ ਮੱਛੀ ਪਾਲਕਾਂ ਦੀ ਭਲਾਈ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਚੌਕਸੀ ਰੱਖੀ ਜਾਵੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਇਹ ਮੱਛੀ ਪੂੰਗ ਫਾਰਮ ਸਹਾਈ ਸਿੱਧ ਹੋਵੇਗਾ ਅਤੇ ਇੱਥੋਂ ਕਿਸਾਨਾਂ ਨੂੰ ਵਧੀਆ ਗੁਣਵੱਤਾ ਵਾਲਾ ਪੂੰਗ ਮਿਲਣ ਦੇ ਨਾਲ-ਨਾਲ ਤਕਨੀਕੀ ਜਾਣਕਾਰੀ ਵੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੱਛੀ ਪਾਲਣ ਅਤੇ ਝੀਂਗਾ ਪਾਲਣ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਖੇਤੀ ਦੇ ਸਹਾਇਕ ਕਿੱਤਿਆਂ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। quality fish seed farmers

ਉਨ੍ਹਾਂ ਅਬੋਹਰ ਸ਼ਹਿਰ ਦੇ ਮੁੱਖ ਬੱਸ ਅੱਡੇ ਦੇ ਨਿਰਮਾਣ ਲਈ 2.91 ਕਰੋੜ ਰੁਪਏ ਦੀ ਰਕਮ ਜਲਦ ਜਾਰੀ ਕਰਨ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦੇਵੇਗੀ।

ਇਸ ਤੋਂ ਪਹਿਲਾਂ ਹਲਕਾ ਆਪ ਆਗੂ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਿਆ ਅਤੇ ਇਲਾਕੇ ਦੀਆਂ ਮੰਗਾਂ ਕੈਬਨਿਟ ਮੰਤਰੀ ਦੇ ਸਨਮੁਖ ਰੱਖੀਆਂ। ਪਾਰਟੀ ਦੇ ਸੀਨੀਅਰ ਆਗੂ ਸ੍ਰੀ ਉਪਕਾਰ ਸਿੰਘ ਜਾਖੜ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ, ਸ੍ਰੀ ਹਰਸੁਖਿੰਦਰ ਸਿੰਘ ਬੱਬੀ ਬਾਦਲ, ਧਰਮਵੀਰ ਗੋਦਾਰਾ, ਸੁਖਵਿੰਦਰ ਸਿੰਘ, ਅੰਗਰੇਜ਼ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ।

“ਵਧੀਆ ਗੁਣਵੱਤਾ ਵਾਲੇ ਮੱਛੀ ਪੂੰਗ ਦੀ ਉਪਲਬਧਤਾ ਦਾ ਹੋਵੇਗਾ ਵਿਸਥਾਰ, ਕਿਸਾਨਾਂ ਦੀ ਵਧੇਗੀ ਆਮਦਨ”

Also Read : ਕੁੰਡਲੀ ਅੱਜ: 2 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

[wpadcenter_ad id='4448' align='none']