ਰਾਮ ਰਹੀਮ ਦੀ ਪੈਰੋਲ ਤੇ ਉੱਠਣ ਲੱਗੇ ਸਵਾਲ , ਅੱਗੋਂ ਪੈਰੋਲ ਨਾ ਦਿੱਤੀ ਜਾਵੇ’, ਹਾਈਕੋਰਟ ‘ਚ ਪਟੀਸ਼ਨ ਦਾਇਰ

ਰਾਮ ਰਹੀਮ ਦੀ ਪੈਰੋਲ ਤੇ ਉੱਠਣ ਲੱਗੇ ਸਵਾਲ , ਅੱਗੋਂ ਪੈਰੋਲ ਨਾ ਦਿੱਤੀ ਜਾਵੇ’, ਹਾਈਕੋਰਟ ‘ਚ ਪਟੀਸ਼ਨ ਦਾਇਰ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ। ਬਲਾਤਕਾਰ ਤੇ ਕਤਲ ਦੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਕਰਾਰ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਲਗਾਤਾਰ ਸਵਾਲ ਉਠਦੇ ਰਹੇ ਹਨ ਤੇ ਹੁਣ ਜਨਤਕ ਸਦਭਾਵਨਾ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦਾ ਦਾਅਵਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ […]

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ। ਬਲਾਤਕਾਰ ਤੇ ਕਤਲ ਦੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਕਰਾਰ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਲਗਾਤਾਰ ਸਵਾਲ ਉਠਦੇ ਰਹੇ ਹਨ ਤੇ ਹੁਣ ਜਨਤਕ ਸਦਭਾਵਨਾ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦਾ ਦਾਅਵਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਭਵਿੱਖ ਵਿੱਚ ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। Questions started to arise on Ram Rahim’s parole

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ 6 ਜੁਲਾਈ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਚੰਡੀਗੜ੍ਹ ਸਥਿਤ ਐਨਜੀਓ ਲਾਇਰ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਭਵਿੱਖ ਵਿੱਚ ਨਾ ਦਿੱਤਾ ਜਾਵੇ। ਪੈਰੋਲ ਦੀ ਮੰਗ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। Questions started to arise on Ram Rahim’s parole

ਪਟੀਸ਼ਨ ਮੁਤਾਬਕ ਕਤਲ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਨੂੰ ਪੈਰੋਲ ਦੇਣਾ ਹਰਿਆਣਾ ਸਰਕਾਰ ਦੀ ਆਪਣੀ ਨੀਤੀ ਦੇ ਖ਼ਿਲਾਫ਼ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਸਿੱਖ ਕੌਮ ਨੂੰ ਨਾਰਾਜ਼ ਕਰਨ ਲਈ ਆਪਣਾ ਉਪਦੇਸ਼ ਦੇਣਾ ਸ਼ੁਰੂ ਕਰ ਦਿੰਦਾ ਹੈ, ਜਿਸ ਨਾਲ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਵਿੱਚ ਹਿੰਸਾ ਭੜਕ ਸਕਦੀ ਹੈ, ਜਿਸ ਨਾਲ ਖਾਸ ਕਰਕੇ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਖਤਰਾ ਹੋ ਸਕਦਾ ਹੈ। Questions started to arise on Ram Rahim’s parole

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ