ਮੋਗਾ, 8 ਫਰਵਰੀ:
ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗ ਸੜਕ ਸੁਰੱਖਿਆ ਮਹੀਨਾ-2024 ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੇ ਹਨ। ਸਿੱਖਿਆ ਵਿਭਾਗ ਮੋਗਾ ਵੱਲੋਂ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਮੌਜੂਦਗੀ ਵਿੱਚ ਇਸ ਨਾਲ ਸਬੰਧਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟਰ, ਪੇਟਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਰੋਡ ਸਿਗਨਲਾਂ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਬਣਾਏ ਗਏ ਰੋਡ ਪਾਰਕ/ਸਿਗਨਲਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸੜਕ ਸੁਰੱਖਿਆ ਨਿਯਮਾਂ ਬਾਰੇ ਸਵੇਰ ਦੀ ਸਭਾ ਵਿੱਚ ਵੀ ਵਿਦਿਆਰਥੀਆਂ ਨੂੰ ਜਾਗਰੂਕਤਾ ਭਾਸ਼ਣ ਦਿੱਤੇ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰ. ਬਲਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕੀ ਸੁਰੱਖਿਆ ਨਿਯਮਾਂ ਪ੍ਰਤੀ ਸਕੂਲੀ ਪੱਧਰ ਦੀ ਜਾਗਰੂਕਤਾ ਬਹੁਤ ਜਰੂਰੀ ਹੈ ਕਿਉਂਕਿ ਜੇਕਰ ਬੱਚੇ ਹੁਣੇ ਤੋਂ ਹੀ ਟ੍ਰੈਫਿਕ ਨਿਯਮਾਂ ਪ੍ਰਤੀ ਸੁਚੇਤ ਹੋਣਗੇ ਤਾਂ ਸੜਕੀ ਦੁਰਘਟਨਾਵਾਂ ਨੂੰ ਬਹੁਤ ਹੱਦ ਤੱਕ ਘਟਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਸਮੂਹ ਸਕੂਲਾਂ ਦੇ ਬੱਚਿਆਂ ਵੱਲੋਂ ਇਨ੍ਹਾਂ ਮੁਕਾਬਿਲਆਂ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਸਕੂਲੀ ਬੱਚਿਆਂ ਵਿੱਚ ਆਵਾਜਾਈ ਨਿਯਮਾਂ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਯਤਨ ਜੰਗੀ ਪੱਧਰ ਤੇ ਜਾਰੀ ਰੱਖੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਵੀ ਰੋਜ਼ਾਨਾਂ ਦੀ ਤਰ੍ਹਾਂ ਵੱਖ ਵੱਖ ਸਕੂਲਾਂ ਵਿੱਚ ਟ੍ਰੈਫਿਕ ਨਿਯਮਾਂ ਦੀ ਚੇਤਨਤਾ ਪ੍ਰਤੀ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਵੀ ਬੱਚੇ ਬੜੇ ਹੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟ ਤੇ ਪੇਟਿੰਗ ਮੁਕਾਬਲੇ ਕਰਵਾਏ
[wpadcenter_ad id='4448' align='none']