Wednesday, January 22, 2025

ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ

Date:

R Ashwin Retirement

`ਭਾਰਤ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਟੀਮ ਇੰਡੀਆ ਦੇ ਆਫ ਸਪਿਨਰ ਆਰ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਗਾਬਾ ਟੈਸਟ ਖਤਮ ਹੁੰਦੇ ਹੀ ਅਸ਼ਵਿਨ ਨੇ ਸੰਨਿਆਸ ਦਾ ਐਲਾਨ ਕਰ ਦਿੱਤਾ। ਰਵੀਚੰਦਰਨ ਅਸ਼ਵਿਨ ਭਾਰਤੀ ਟੈਸਟ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਸਫਲ ਗੇਂਦਬਾਜ਼ਾਂ ਵਿੱਚੋਂ ਇੱਕ ਰਹੇ ਹਨ। ਉਸ ਨੂੰ ਇਸ ਦੌਰੇ ‘ਤੇ ਹੁਣ ਤੱਕ ਸਿਰਫ ਇੱਕ ਮੈਚ ਖੇਡਣ ਦਾ ਮੌਕਾ ਮਿਲਿਆ ਹੈ।

ਐਡੀਲੇਡ ਤੋਂ ਬਾਅਦ ਉਹ ਗਾਬਾ ਟੈਸਟ ਤੋਂ ਬਾਹਰ ਹੋ ਗਏ ਸੀ। ਗਾਬਾ ਟੈਸਟ ਦੌਰਾਨ ਅਸ਼ਵਿਨ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਜੱਫੀ ਪਾਉਂਦੇ ਨਜ਼ਰ ਆਏ। ਉਨ੍ਹਾਂ ਨੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਗਲੇ ਲਗਾਇਆ। ਅਸ਼ਵਿਨ ਨੇ ਮੁੱਖ ਕੋਚ ਗੰਭੀਰ ਨਾਲ ਵੀ ਕਾਫੀ ਦੇਰ ਤੱਕ ਗੱਲਬਾਤ ਕੀਤੀ ਅਤੇ ਫਿਰ ਪ੍ਰੈੱਸ ਕਾਨਫਰੰਸ ‘ਚ ਆ ਕੇ ਸੰਨਿਆਸ ਦਾ ਐਲਾਨ ਕਰ ਦਿੱਤਾ।

Read Also : ” ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ ” ਕੈਂਸਰ ਵੈਕਸੀਨ ਨੂੰ ਲੈ ਕੇ ਇਸ ਦੇਸ਼ ਨੇ ਕੀਤਾ ਵੱਡਾ ਦਾਅਵਾ ..

ਆਰ ਅਸ਼ਵਿਨ ਨੇ ਟੈਸਟ ਕ੍ਰਿਕਟ ‘ਚ 106 ਮੈਚਾਂ ‘ਚ 537 ਵਿਕਟਾਂ ਲਈਆਂ ਹਨ। ਉਸ ਦੇ ਨਾਂ 37 ਪੰਜ ਵਿਕਟਾਂ ਹਨ ਅਤੇ ਮੈਚ ਵਿੱਚ 8 ਵਾਰ 10 ਵਿਕਟਾਂ ਝਟਕਾਈਆਂ ਹਨ। ਅਸ਼ਵਿਨ ਨੇ 156 ਵਨਡੇ ਵਿਕਟ ਵੀ ਲਏ। ਅਸ਼ਵਿਨ ਨੇ ਟੀ-20 ‘ਚ 72 ਵਿਕਟਾਂ ਲਈਆਂ ਹਨ।

R Ashwin Retirement

Share post:

Subscribe

spot_imgspot_img

Popular

More like this
Related

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 22 ਜਨਵਰੀ:                        ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ...

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ...

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ...