ਭਾਰਤ ਪਰਤੇ ਰਾਘਵ ਚੱਢਾ, CM ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ

Raghav Chadha returned to India.

Raghav Chadha returned to India.

ਇਸ ਸਮੇਂ ਗਰਮੀ ਦੇ ਨਾਲ-ਨਾਲ ਦਿੱਲੀ ‘ਚ ਸਿਆਸੀ ਤਾਪਮਾਨ ਵੀ ਕਾਫੀ ਵਧ ਗਿਆ ਹੈ। ਸਵਾਤੀ ਮਾਲੀਵਾਲ ‘ਤੇ ਕਥਿਤ ਕੁੱਟਮਾਰ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦਾ ਇੱਕ ਕਥਿਤ ਵੀਡੀਓ ਸਾਹਮਣੇ ਆਇਆ ਸੀ। ਅੱਜ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਮਾਲੀਵਾਲ ਨੂੰ ਕਥਿਤ ਤੌਰ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ਛੱਡਦੇ ਹੋਏ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਰਾਘਵ ਚੱਡਾ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੇਖਿਆ ਗਿਆ ਹੈ।Raghav Chadha returned to India.

ਤੁਹਾਨੂੰ ਦੱਸ ਦੇਈਏ ਕਿ ਰਾਘਵ ਚੱਡਾ ਕਈ ਮਹੀਨਿਆਂ ਤੋਂ ਭਾਰਤ ‘ਚ ਨਹੀਂ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਅੱਖਾਂ ਦਾ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਵਿਦੇਸ਼ ਰਹਿਣਾ ਪਿਆ। ਹੁਣ ਉਹ ਠੀਕ ਹੋਣ ਤੋਂ ਬਾਅਦ ਭਾਰਤ ਪਰਤ ਆਏ ਹਨ। ਅਦਾਕਾਰਾ ਪਰਿਣੀਤੀ ਚੋਪੜਾ ਨਾਲ ਵਿਆਹ ਤੋਂ ਬਾਅਦ ਹੀ ਉਹ ਭਾਰਤੀ ਰਾਜਨੀਤੀ ਤੋਂ ਗਾਇਬ ਸੀ। ਪਰ ਜਿਵੇਂ ਹੀ ਉਹ ਭਾਰਤ ਪਰਤਿਆ ਤਾਂ ਉਹ ਸਿੱਧਾ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ ।

also read :- ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋ ਸਰਕਾਰੀ ਸਕੂਲ ਵਿਖੇ ਬਾਲ ਅਧਿਕਾਰਾ ਸਬੰਧੀ ਜਾਗਰੂਕ ਕਰਨ ਲਈ ਲਗਾਇਆ ਕੈਂਪ

ਧਿਆਨ ਯੋਗ ਹੈ ਕਿ ਮਾਲੀਵਾਲ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਹ ਸੀਐਮ ਕੇਜਰੀਵਾਲ ਦੇ ਘਰ ਗਈ ਤਾਂ ਵਿਭਵ ਨੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹੁਣ ਸੀਐਮ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੇ ਸਵਾਤੀ ਮਾਲੀਵਾਲ ਦੇ ਖਿਲਾਫ ਜਵਾਬੀ ਕੇਸ ਦਾਇਰ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਵਿਭਵ ਨੇ ਸਵਾਤੀ ਮਾਲੀਵਾਲ ‘ਤੇ ਵੀ ਕਈ ਦੋਸ਼ ਲਗਾਏ ਹਨ।Raghav Chadha returned to India.

[wpadcenter_ad id='4448' align='none']