Sunday, January 19, 2025

ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਸਜ਼ਾ ‘ਤੇ ਸੁਪਰੀਮ ਕੋਰਟਮ ਨੇ ਲਗਾਈ ਰੋਕ: ਮੁੜ ਬਹਾਲ ਹੋਈ ਲੋਕ ਸਭਾ ਮੈਂਬਰਸ਼ਿਪ

Date:

Rahul Gandhi Defamation Case ਸੁਪਰੀਮ ਕੋਰਟ ਵੱਲੋਂ ਅੱਜ ਯਾਨੀ ਸ਼ੁਕਰਵਾਰ ਨੂੰ ਕਾਂਗਰਸ ਲੀਡਰ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਨੇਮ ਨੂੰ ਲੈ ਕੇ ਉਨ੍ਹਾਂ ‘ਤੇ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸਦੇ ਨਾਲ ਹੀ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਵੀ ਮੁੜ ਬਹਾਲ ਹੋ ਗਈ ਹੈ। 

ਇਹ ਵੀ ਪੜ੍ਹੋ:ਅੰਮ੍ਰਿਤਸਰ ਏਅਰਪੋਰਟ ‘ਤੇ ਰੋਕੇ ਜਾਣ ਕਾਰਨ ਭੜਕੇ ਬਰਤਾਂਨਵੀ ਸਾਂਸਦ: ਤਨਮਨਜੀਤ ਸਿੰਘ ਢੇਸੀ

ਦੱਸ ਦਈਏ ਕਿ ਗੁਜਰਾਤ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਨੂੰ ਸਜਾ ਸੁਣਾਈ ਗਈ ਸੀ ਜਿਸ ‘ਤੇ ਹੁਣ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਗਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। 

ਕਾਂਗਰਸ ਲੀਡਰ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਅਤੇ ਅਦਾਲਤ ਵੱਲੋਂ ਇਸ ਮਾਮਲੇ ‘ਚ ਸੁਣਵਾਈ ਲਈ ਅੱਧੇ ਘੰਟੇ ਦਾ ਸਮਾਂ ਤੈਅ ਕੀਤਾ ਗਿਆ ਜਿਸ ਵਿੱਚ ਦੋਵਾਂ ਧਿਰਾਂ ਨੂੰ ਬੋਲਣ ਲਈ 15-15 ਮਿੰਟ ਦਾ ਸਮਾਂ ਨਿਰਧਾਰਿਤ ਕੀਤਾ ਗਿਆ। 

ਰਾਹੁਲ ਗਾਂਧੀ ਵੱਲੋਂ ਇਹ ਦਲੀਲ ਦਿੱਤੀ ਗਈ ਕਿ ਉਨ੍ਹਾਂ ਵੱਲੋਂ ਪੂਰੇ ਭਾਈਚਾਰੇ ਦਾ ਅਪਮਾਨ ਨਹੀਂ ਕੀਤਾ ਗਿਆ ਅਤੇ ਅਜਿਹੇ ਮਾਮਲੇ ‘ਚ ਸਿਰਫ ਰਾਹੁਲ ਨੂੰ ਹੀ ਅਜਿਹੀ ਸਜ਼ਾ ਮਿਲੀ ਹੈ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਵੀ ਸਖ਼ਤ ਟਿੱਪਣੀਆਂ ਕੀਤੀਆਂ ਗਿਆ ਅਤੇ ਕਿਹਾ ਗਿਆ ਕਿ ਕਿੰਨੇ ਨੇਤਾਵਾਂ ਨੂੰ ਆਪਣੇ ਪੁਰਾਣੇ ਭਾਸ਼ਣ ਯਾਦ ਹਨ ਅਤੇ ਹੇਠਲੀ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਕਿਉਂ ਦਿੱਤੀ ਗਈ? Rahul Gandhi Defamation Case

ਇਸ ਫੈਸਲੇ ਤੋਂ ਬਾਅਦ ਕਾਂਗਰਸ ਨੇ ਲਿਖਿਆ ਕਿ “ਇਹ ਨਫਰਤ ਦੇ ਖਿਲਾਫ ਪਿਆਰ ਦੀ ਜਿੱਤ ਹੈ, ਸਤਯਮੇਵ ਜਯਤੇ-ਜੈ ਹਿੰਦ।”Rahul Gandhi Defamation Case

ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਫੈਸਲਾ ਆਉਂਣ ਤੋਂ ਬਾਅਦ ਕਿਹਾ ਕਿ ਰਾਹੁਲ ਗਾਂਧੀ ਦੇ ਖਿਲਾਫ ਜੋ ਸਾਜਿਸ਼ ਰਚੀ ਗਈ ਸੀ, ਉਹ ਨਾਕਾਮ ਹੋਈ ਰਾਹੁਲ ਦੀ ਇਹ ਜਿੱਤ ਬੀਜੇਪੀ ‘ਤੇ ਭਾਰੀ ਪਵੇਗੀ। ਇਸ ਫੈਸਲੇ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ।  

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...