Saturday, January 18, 2025

ਬੰਗਾਲ ‘ਚ ਹਮਲੇ ‘ਚ ਟੁੱਟਿਆਂ ਰਾਹੁਲ ਗਾਂਧੀ ਦੀ ਕਾਰ ਦਾ ਸ਼ੀਸ਼ਾ? ਕਾਂਗਰਸ ਦਾ ਸਪੱਸ਼ਟੀਕਰਨ ਆਇਆ ਸਾਹਮਣੇ

Date:

Rahul Gandhi Nyay Yatra

ਭਾਰਤ ਜੋੜੋ ਨਿਆਂ ਯਾਤਰਾ ਇੱਕ ਵਾਰ ਫਿਰ ਬੰਗਾਲ ਪਹੁੰਚ ਗਈ ਹੈ। ਜਦੋਂ ਯਾਤਰਾ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿੱਚ ਪਹੁੰਚੀ ਤਾਂ ਰਾਹੁਲ ਗਾਂਧੀ ਦੀ ਕਾਰ ਦੇ ਸ਼ੀਸ਼ਾ ਟੁੱਟ ਗਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਦੀ ਕਾਰ ‘ਤੇ ਹਮਲਾ ਕਰ ਦਿੱਤਾ।

ਹਾਲਾਂਕਿ, ਕੁਝ ਸਮੇਂ ਬਾਅਦ, ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਕਾਰ ਦੇ ਟੁੱਟੇ ਸ਼ੀਸ਼ੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ, ”ਗਲਤ ਖ਼ਬਰਾਂ ਬਾਰੇ ਸਪੱਸ਼ਟੀਕਰਨ।

ਪੱਛਮੀ ਬੰਗਾਲ ਦੇ ਮਾਲਦਾ ਵਿੱਚ ਰਾਹੁਲ ਜੀ ਨੂੰ ਮਿਲਣ ਲਈ ਭਾਰੀ ਭੀੜ ਆਈ ਸੀ। ਇਸ ਭੀੜ ‘ਚ ਇਕ ਔਰਤ ਰਾਹੁਲ ਜੀ ਨੂੰ ਮਿਲਣ ਲਈ ਉਨ੍ਹਾਂ ਦੀ ਕਾਰ ਦੇ ਅੱਗੇ ਆ ਗਈ, ਜਿਸ ਕਾਰਨ ਅਚਾਨਕ ਬ੍ਰੇਕ ਲਗਾ ਦਿੱਤੀ ਗਈ।

ਫਿਰ ਸੁਰੱਖਿਆ ਘੇਰੇ ਵਿੱਚ ਵਰਤੀ ਗਈ ਰੱਸੀ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ।

ਲੋਕ ਆਗੂ ਰਾਹੁਲ ਗਾਂਧੀ ਲੋਕਾਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਇਨਸਾਫ਼ ਲਈ ਲੜ ਰਹੇ ਹਨ। ਜਨਤਾ ਉਨ੍ਹਾਂ ਦੇ ਨਾਲ ਹੈ, ਜਨਤਾ ਉਨ੍ਹਾਂ ਨੂੰ ਸੁਰੱਖਿਅਤ ਰੱਖ ਰਹੀ ਹੈ।”

ਇਹ ਘਟਨਾ ਮਾਲਦਾ ਦੇ ਹਰਿਸ਼ਚੰਦਰਪੁਰ ਇਲਾਕੇ ‘ਚ ਵਾਪਰੀ ਜਦੋਂ ਯਾਤਰਾ ਬਿਹਾਰ ਤੋਂ ਪੱਛਮੀ ਬੰਗਾਲ ‘ਚ ਮੁੜ ਪ੍ਰਵੇਸ਼ ਕਰ ਰਹੀ ਸੀ।

ਅਣਪਛਾਤੇ ਵਿਅਕਤੀਆਂ ਨੇ ਕੀਤਾ ਪਥਰਾਅ

ਹਮਲੇ ਦੇ ਵੇਰਵੇ ਦਿੰਦੇ ਹੋਏ, ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਾਅਵਾ ਕੀਤਾ ਸੀ ਕਿ ਪੱਛਮੀ ਬੰਗਾਲ ਦੇ ਮਾਲਦਾ ਜ਼ਿਲੇ ‘ਚ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਹਿੱਸੇ ਵਜੋਂ ਰਾਹੁਲ ਗਾਂਧੀ ਦੀ ਇਕ ਕਾਰ ‘ਤੇ ਬੁੱਧਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤਾ ਗਿਆ। ਇਸ ਘਟਨਾ ਵਿੱਚ ਗੱਡੀ ਦੀ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ ਪਰ ਗਾਂਧੀ ਨੂੰ ਕੋਈ ਸੱਟ ਨਹੀਂ ਲੱਗੀ।

READ ALSO:ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਅਣਗਹਿਲੀ ਕਾਰਨ ਵਾਪਰੀ ਇਹ ਘਟਨਾ : ਅਧੀਰ ਰੰਜਨ ਚੌਧਰੀ

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ, “ਪਿੱਛੇ ਤੋਂ ਕਿਸੇ ਨੇ ਪੱਥਰ ਸੁੱਟਿਆ ਹੋਵੇਗਾ। ਪੁਲਿਸ ਅਣਦੇਖੀ ਕਰ ਰਹੀ ਹੈ। ਇਹ ਘਟਨਾ ਅਣਗਹਿਲੀ ਕਾਰਨ ਵਾਪਰੀ ਹੈ, ਅਜਿਹੀ ਕੋਈ ਵੱਡੀ ਘਟਨਾ ਵੀ ਵਾਪਰ ਸਕਦੀ ਹੈ।”

ਮਮਤਾ ਸਰਕਾਰ ਨੇ ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਇਜਾਜ਼ਤ ਨਹੀਂ ਦਿੱਤੀ: ਕਾਂਗਰਸ ਦਾ ਦਾਅਵਾ

ਕਾਂਗਰਸ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਂ ਯਾਤਰਾ ਬੁੱਧਵਾਰ ਨੂੰ ਮੁੜ ਬੰਗਾਲ ਵਿੱਚ ਦਾਖ਼ਲ ਹੋਵੇਗੀ। ਇਸ ਦੌਰਾਨ ਯਾਤਰਾ ਮਾਲਦਾ ਅਤੇ ਮੁਰਸ਼ਿਦਾਬਾਦ ਤੋਂ ਹੋ ਕੇ ਲੰਘੇਗੀ। ਹਾਲਾਂਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਮਮਤਾ ਸਰਕਾਰ ‘ਤੇ ਯਾਤਰਾ ਲਈ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ। ਬੰਗਾਲ ਕਾਂਗਰਸ ਦੇ ਪ੍ਰਧਾਨ ਅਧੀਰ ਰੰਜਨ ਚੌਧਰੀ ਨੇ ਦਾਅਵਾ ਕੀਤਾ ਹੈ ਕਿ ਮਮਤਾ ਸਰਕਾਰ ਨੇ ਮਾਲਦਾ ਅਤੇ ਮੁਰਸ਼ਿਦਾਬਾਦ ਲਈ ਰਾਹੁਲ ਗਾਂਧੀ ਦੇ ਪ੍ਰੋਗਰਾਮ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Rahul Gandhi Nyay Yatra

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...