Saturday, January 4, 2025

ਪੰਜਾਬ ‘ਚ ਮੁੜ ਮੀਂਹ ਦਾ ਅਲਰਟ ਹੋ ਗਿਆ ਜਾਰੀ

Date:

Rain alert has been issued
ਪੰਜਾਬ ‘ਚ ਪੈ ਰਹੀ ਹੱਡ ਚੀਰਵੀਂ ਠੰਡ ਦੌਰਾਨ ਬਜ਼ੁਰਗਾਂ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਖ਼ਤਰਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਸਰਦੀ ਨੂੰ ਮੁੱਖ ਰੱਖਦੇ ਹੋਏ ਇਸ ਮੌਸਮ ’ਚ ਬੀਮਾਰੀਆਂ ਤੋਂ ਬਚਾਅ ਲਈ ਖ਼ਾਸ ਸਾਵਧਾਨੀਆਂ ਵਰਤੀਆਂ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਕੀਤਾ। ਡਾ. ਕਿਰਪਾਲ ਸਿੰਘ ਨੇ ਕਿਹਾ ਕਿ ਸਰਦੀ ’ਚ ਬਜ਼ੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਠੰਡ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।

ਛੋਟੇ ਬੱਚਿਆਂ ਨੂੰ ਇਸ ਮੌਸਮ ’ਚ ਨਿਮੋਨੀਆ ਹੋਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖ਼ਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰ੍ਹਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ’ਤੇ ਟੋਪੀ ਅਤੇ ਪੈਰਾਂ ’ਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ’ਚ ਘਰਾਂ ’ਚ ਬੰਦ ਕਮਰੇ ’ਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰ੍ਹਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬੀਮਾਰੀ ਦੇ ਮਰੀਜ਼ ਬਹੁਤੀ ਠੰਡ ਹੋਣ ’ਤੇ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖ਼ੁਰਾਕ ’ਚ ਵੀ ਗਰਮ ਚੀਜ਼ਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖ਼ੁਰਾਕ ਦਾ ਸੇਵਨ ਕਰਨ। ਇਸ ਮੌਸਮ ’ਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ’ਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ’ਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜ੍ਹੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਣਗੁਣਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖ਼ੁਰਾਕ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਠੰਡ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ। ਠੰਡ ’ਚ ਕੰਬਣੀ ਆਉਣ ਨੂੰ ਨਜ਼ਰ-ਅੰਦਾਜ਼ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸਰੀਰ ਗਰਮੀ ਗਵਾ ਰਿਹਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 4 ਜਨਵਰੀ 2025

Hukamnama Sri Harmandir Sahib Ji ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ

ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...