IMD ਨੇ ਅਗਲੇ ਦੋ ਦਿਨਾਂ ਲਈ ਕੀਤਾ ਖਬਰਦਾਰ!, ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਤੇ ਤੂਫਾਨ

Rain and storm in these districts

Rain and storm in these districts
ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਸਮੇਤ ਵੱਖ-ਵੱਖ ਥਾਵਾਂ ਉਤੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਮੀਂਹ (heavy rainfall alert) ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਗੁਜਰਾਤ ਵਿੱਚ 27 ਅਗਸਤ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਵੀ ਅਗਲੇ 24 ਘੰਟਿਆਂ ਦੌਰਾਨ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ।

ਰਾਜਸਥਾਨ ‘ਚ ਐਤਵਾਰ ਨੂੰ ਰਾਜਸਮੰਦ, ਪ੍ਰਤਾਪਗੜ੍ਹ, ਅਜਮੇਰ, ਭੀਲਵਾੜਾ, ਧੌਲਪੁਰ ਅਤੇ ਕੋਟਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਅੱਜ ਫਿਰ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੇਹੱਦ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਅੱਜ ਬਾਂਸਵਾੜਾ, ਡੂੰਗਰਪੁਰ, ਸਿਰੋਹੀ, ਉਦੈਪੁਰ ਅਤੇ ਜਲੌਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਚਿਤੌੜਗੜ੍ਹ, ਪ੍ਰਤਾਪਗੜ੍ਹ, ਰਾਜਸਮੰਦ, ਬਾੜਮੇਰ ਅਤੇ ਪਾਲੀ ਵਿੱਚ ਬਹੁਤ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।Rain and storm in these districts

ਬੰਗਾਲ ਦੀ ਖਾੜੀ ‘ਚ ਚੱਕਰਵਾਤੀ ਤੂਫਾਨ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ IMD ਨੇ ਉੜੀਸਾ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਰਾਜ ਦੇ 30 ਵਿੱਚੋਂ 18 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਸੋਮਵਾਰ 26 ਅਗਸਤ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਗੁਜਰਾਤ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਵਲਸਾਡ ਅਤੇ ਨਵਸਾਰੀ ਜ਼ਿਲਿਆਂ ‘ਚ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 48 ਘੰਟਿਆਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਆਮ ਜਨਜੀਵਨ ਅਤੇ ਆਵਾਜਾਈ ਵਿੱਚ ਵਿਘਨ ਪਿਆ ਹੈ।

also read :- Pearl Group ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹੇ। ਤੇਜ਼ ਹਵਾਵਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੋਮਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ।Rain and storm in these districts

[wpadcenter_ad id='4448' align='none']