ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਇਨ੍ਹਾਂ ਇਲਾਕਿਆਂ ’ਚ ਮੁੜ ਮੀਂਹ ਪੈਣ ਦੀ ਭਵਿੱਖਬਾਣੀ

Rain forecast again

Rain forecast again2 ਦਿਨ ਤੋਂ ਵਧ ਰਹੀ ਗਰਮੀ ਕਾਰਨ ਰਾਤਾਂ ਵੀ ਗਰਮ ਹੋ ਗਈਆਂ ਸਨ ਪਰ ਸੋਮਵਾਰ ਦੇਰ ਰਾਤ ਚੱਲੀਆਂ ਠੰਡੀਆਂ ਹਵਾਵਾਂ ਨੇ ਘੱਟੋ-ਘੱਟ ਤਾਪਮਾਨ ਵਿਚ 1 ਤੋਂ ਡੇਢ ਡਿਗਰੀ ਤਕ ਗਿਰਾਵਟ ਲਿਆਂਦੀ ਹੈ। ਬੀਤੀ ਰਾਤ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬਰਸਾਤ ਹੋਈ ਦੱਸੀ ਜਾ ਰਹੀ ਹੈ। ਉਥੇ ਹੀ, ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਗਰਮੀ ਜ਼ੋਰ ਫੜ ਸਕਦੀ ਹੈ ਪਰ ਜਿਸ ਤਰ੍ਹਾਂ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਚ ਬਦਲਾਅ ਹੋ ਰਿਹਾ ਹੈ, ਉਸ ਨਾਲ ਬਰਸਾਤ ਹੋਣ ਦੀ ਸੰਭਾਵਨਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਦੇਰ ਰਾਤ ਜਿਥੇ ਤੇਜ਼ ਹਵਾਵਾਂ ਚੱਲੀਆਂ, ਉਥੇ ਹੀ ਗਰਜ ਨਾਲ ਜਲੰਧਰ ਜ਼ਿਲ੍ਹੇ ਵਿਚ ਹਲਕੀ ਬਾਰਿਸ਼ ਵੀ ਹੋਈ। Rain forecast again

also read :- CM ਭਗਵੰਤ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਪੂਰਾ ਮਾਮਲਾ

ਇਨ੍ਹਾਂ ਇਲਾਕਿਆਂ ’ਚ ਪੈ ਸਕਦਾ ਹੈ ਮੀਂਹ

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਲਵੇ ਦੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ 6 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਐਤਵਾਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਇਨ੍ਹਾਂ ਦਿਨਾਂ ਦੌਰਾਨ ਲੋਕਾਂ ਨੂੰ ਤੇਜ਼ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਤਾਪਮਾਨ 47 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ।Rain forecast again

[wpadcenter_ad id='4448' align='none']