ਪੰਜਾਬ, ਹਰਿਆਣਾ ਦਿੱਲੀ-ਐੱਨ.ਸੀ.ਆਰ. ‘ਚ ਅੱਜ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਅੱਜ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਰਾਤ ਵੇਲੇ ਬਾਰਿਸ਼ (Rainfall) ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਵਿੱਚ ਅਗਲੇ 4-5 ਦਿਨਾਂ ਤੱਕ ਬਾਰਿਸ਼ ਜਾਰੀ ਰਹਿਣਾ ਦੀ ਉਮੀਦ ਹੈ।Rain starts tonight
ਭਾਰਤੀ ਮੌਸਮ ਵਿਭਾਗ (India Meteorological Department-IMD) ਮੁਤਾਬਕ ਬਾਰਸ਼ ਤੋਂ ਪਹਿਲਾਂ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। 22 ਮਈ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਸੀ। ਆਈਐਮਡੀ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਗਲੇ ਕੁਝ ਦਿਨਾਂ ਤੱਕ ਯੂਪੀ ਵਿੱਚ ਵੀ ਮੀਂਹ ਪੈRain starts tonight
also read :- ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
ਆਈਐਮਡੀ ਨੇ 23 ਮਈ ਨੂੰ ਅਸਾਮ ਅਤੇ ਮੇਘਾਲਿਆ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਜਦਕਿ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।Rain starts tonight