Wednesday, January 15, 2025

ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ  ਜਾਗਰੂਕ ਕਰਨ ਦੇ ਹੁਕਮ

Date:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ  ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ।

Also Read : ਰਵੀਨਾ ਟੰਡਨ, ਐਮਐਮ ਕੀਰਵਾਨੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪਦਮ ਸ਼੍ਰੀ ਪ੍ਰਾਪਤ ਕੀਤਾ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ  ਵਚਨਬੱਧ ਹੈ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ  ਕਿਹਾ ਕਿ ਆਂਗਣਵਾੜੀ ਕੇਂਦਰਾਂ  ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ  ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ।

 ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ ‘ਚ ਵਾਧਾ ਹੋ ਸਕੇ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...